ਪੰਜਾਬ ''ਚ 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ''ਤੇ ਵੱਡੀ ਕਾਰਵਾਈ, ਵੇਖੋ ਲਿਸਟ ''ਚ ਨਾਂ
Monday, May 05, 2025 - 06:57 PM (IST)

ਜਲੰਧਰ/ਚੰਡੀਗੜ੍ਹ- ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਕੁੱਲ੍ਹ 14 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਸ਼ਾਮਲ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਲੱਗਣਗੀਆਂ ਮੌਜਾਂ: ਪੰਜਾਬ 'ਚ ਸੋਮਵਾਰ ਨੂੰ ਰਹੇਗੀ ਸਰਕਾਰੀ ਛੁੱਟੀ
ਜਿਨ੍ਹਾਂ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ (ਮੋਗਾ), ਭੀਮ ਸੇਨ ਨਾਇਬ ਤਹਿਸੀਲਦਾਰ (ਬਾਘਾਪੁਰਾਣਾ) ਮੋਗਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ (ਮੋਗਾ), ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ (ਧਰਮਕੋਟ) ਮੋਗਾ ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਸਸਪੈਂਡ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਖ਼ਤ ਹੁਕਮ ਹੋ ਗਏ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e