ਆਖ਼ਿਰ ਹੋ ਹੀ ਗਈ ਗ੍ਰੀਨ ਬੈਲਟ ਦੀ ਜਗ੍ਹਾ ''ਤੇ ਬਣੀ ਬਿਲਡਿੰਗ ਖ਼ਿਲਾਫ਼ ਕਾਰਵਾਈ
Monday, Oct 07, 2024 - 01:27 PM (IST)
ਲੁਧਿਆਣਾ (ਹਿਤੇਸ਼): ਲੁਧਿਆਣਾ ਦੇ ਟ੍ਰਾਂਸਪੋਰਟ ਨਗਰ ਵਿਚ ਗ੍ਰੀਨ ਬੈਲਟ ਦੀ ਜਗ੍ਹਾ 'ਤੇ ਬਣੀ ਬਿਲਡਿੰਗ ਦੇ ਖ਼ਿਲਾਫ਼ ਆਖ਼ਿਰਕਾਰ ਕਾਰਵਾਈ ਹੋ ਗਈ ਹੈ। ਇਸ ਬਿਲਡਿੰਗ ਦਾ ਨਿਰਮਾਣ ਨਗਰ ਨਿਗਮ ਜ਼ੋਨ ਬੀ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕੀਤਾ ਗਿਆ ਸੀ। ਸ਼ਾਇਦ ਇਹੀ ਕਾਰਨ ਹੈ ਕਿ ਇੰਪਰੂਵਮੈਂਟ ਟਰੱਸਟ ਵੱਲੋਂ ਕਈ ਵਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਬਿਲਡਿੰਗ ਦੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਸਿਆਸੀ ਧਮਾਕਾ! ਕਿਸੇ ਵੇਲੇ ਵੀ ਹੋ ਸਕਦੈ ਉਲਟਫ਼ੇਰ
ਇਸ ਦੇ ਮੱਦੇਨਜ਼ਰ ਇੰਪਰੂਵਮੈਂਟ ਟਰੱਸਟ ਵੱਲੋਂ ਡੀ.ਸੀ. ਨੂੰ ਰਿਪੋਰਟ ਭੇਜੀ ਗਈ। ਦੱਸਿਆ ਜਾ ਰਿਹਾ ਹੈ ਕਿ ਡੀ.ਸੀ. ਦੇ ਦਖ਼ਲ ਦੇਣ ਮਗਰੋਂ ਨਗਰ ਨਿਗਮ ਤੇ ਇੰਪਰੂਵਮੈਂਟ ਟਰੱਸਟ ਵੱਲੋਂ ਬਿਲਡਿੰਗ ਨੂੰ ਤੋੜਣ ਲਈ ਸਾਂਝੀ ਕਾਰਵਾਈ ਕੀਤੀ ਗਈ ਹੈ। ਇਸ ਲਈ ਪੁਲਸ ਫ਼ੋਰਸ ਦੀ ਮਦਦ ਵੀ ਲਈ ਗਈ। ਇਸ ਦੌਰਾਨ ਟੀਮ ਨੂੰ ਕਾਫ਼ੀ ਮੁਸ਼ੱਕਤ ਕਰਨੀ ਪਈ ਤੇ ਬਿਲਡਿੰਗ ਨੂੰ ਮਲਬੇ ਵਿਚ ਤਬਦੀਲ ਕਰਦਿੱਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8