ਪੰਜਾਬ 'ਚ ਡਿਫਾਲਟਰਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ, ਦਿੱਤਾ ਗਿਆ ਆਖਰੀ ਮੌਕਾ
Saturday, Mar 15, 2025 - 12:24 PM (IST)

ਕਪੂਰਥਲਾ (ਸੇਖੜੀ/ਹਨੀਸ਼) : ਨਗਰ ਨਿਗਮ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਨਗਰ ਨਿਗਮ ਕਪੂਰਥਲਾ ਦੀ ਪ੍ਰਾਪਰਟੀ ਟੈਕਸ/ਹਾਊਸ ਟੈਕਸ ਸ਼ਾਖਾ ਦੇ ਸਾਲ 2024-25 ਦੇ ਬਜਟ ਨੂੰ ਦੇਖਦੇ ਹੋਏ ਸ਼ਹਿਰ ਦੇ ਵੱਖ-ਵੱਖ ਪ੍ਰਾਪਰਟੀਆਂ ਦੇ ਡਿਫਾਲਟਰਾਂ ਨੂੰ 112-ਏ (5) ਅਧੀਨ ਪਹਿਲਾਂ ਡਿਮਾਂਡ ਨੋਟਿਸ ਜਾਰੀ ਕੀਤੇ ਗਏ ਸਨ। ਨੋਟਿਸ ਵਿਚ ਉਨ੍ਹਾਂ ਨੂੰ ਪ੍ਰਾਪਰਟੀ ਟੈਕਸ/ਹਾਊਸ ਟੈਕਸ ਜਮ੍ਹਾ ਕਰਵਾਉਣ ਲਈ 3 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਉਕਤ ਡਿਫਾਲਟਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਪ੍ਰਾਪਰਟੀ ਟੈਕਸ/ਹਾਊਸ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਅਤੇ ਨਾ ਹੀ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਸਬੰਧੀ ਕੋਈ ਦਸਤਾਵੇਜ਼ ਪ੍ਰਾਪਰਟੀ ਟੈਕਸ/ਹਾਊਸ ਟੈਕਸ ਸ਼ਾਖਾ ਵਿਖੇ ਦਿੱਤੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ
ਇਸ ਲਈ ਨਗਰ ਨਿਗਮ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਪ੍ਰਾਪਰਟੀ ਟੈਕਸ/ਹਾਊਸ ਟੈਕਸ ਸ਼ਾਖਾ ਦੇ ਸਾਲ 2024-25 ਦੇ ਬਜਟ ਨੂੰ ਮੁੱਖ ਰੱਖਦੇ ਹੋਏ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਤਹਿਤ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਦੇ 22 ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ, ਇਸ ਵਿਚ ਉਨ੍ਹਾਂ ਨੂੰ 3 ਦਿਨ ਦੇ ਅੰਦਰ-ਅੰਦਰ ਜਾਇਦਾਦ ਟੈਕਸ ਦੀ ਰਿਟਰਨ ਅਤੇ ਜਾਇਦਾਦ ਟੈਕਸ ਦੇ ਬਕਾਏ ਦੀ ਰਕਮ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡੇ ਝਟਕੇ ਦੀ ਤਿਆਰੀ
ਉਨ੍ਹਾਂ ਕਿਹਾ ਕਿ ਜੇਕਰ ਦਿੱਤੇ ਗਏ ਸਮੇਂ ਅੰਦਰ ਬਣਦਾ ਟੈਕਸ ਜਮ੍ਹਾ ਨਹੀਂ ਕਰਵਾਇਆ ਜਾਂਦਾ ਤਾਂ ਇਹ ਜਾਇਦਾਦ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਪ੍ਰਾਪਰਟੀ ਨੂੰ ਸੀਲ ਕਰ ਦਿੱਤਾ ਜਾਵੇਗਾ। ਇਸਦੇ ਨਾਲ ਨਗਰ ਨਿਗਮ ਕਮਿਸ਼ਨਰ ਕਪੂਰਥਲਾ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਨਗਰ ਨਿਗਮ ਨਾਲ ਸਹਿਯੋਗ ਕਰਦੇ ਹੋਏ ਆਪਣਾ ਬਣਦਾ ਪ੍ਰਾਪਰਟੀ ਟੈਕਸ/ਹਾਊਸ ਟੈਕਸ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਮੇਂ ਸਿਰ ਜਮ੍ਹਾ ਕਰਵਾਇਆ ਜਾਵੇ ਤਾਂ ਜੋ ਕਿਸੇ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਪੰਜਾਬ ਵਿਚ ਬਨਣ ਜਾ ਰਿਹੈ ਇਹ ਸਖ਼ਤ ਨਿਯਮ, ਕੈਬਨਿਟ ਮੀਟਿੰਗ 'ਚ ਹੋ ਸਕਦੈ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e