ਨਸ਼ਾ ਤਸ਼ਕਰਾਂ ਖਿਲਾਫ ਕਾਰਵਾਈ ਜਾਰੀ! ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ''ਤੇ ਚੱਲਿਆ ਬੁਲਡੋਜ਼ਰ

Wednesday, Mar 12, 2025 - 06:08 PM (IST)

ਨਸ਼ਾ ਤਸ਼ਕਰਾਂ ਖਿਲਾਫ ਕਾਰਵਾਈ ਜਾਰੀ! ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ''ਤੇ ਚੱਲਿਆ ਬੁਲਡੋਜ਼ਰ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। 

PunjabKesari

ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫਲਤਾ! ਹਥਿਆਰਾਂ, ਨਸ਼ੀਲੇ ਪਦਾਰਥਾਂ ਤੇ ਡਰੱਗ ਮਨੀ ਸਣੇ ਛੇ ਕਾਬੂ

ਐੱਸਐੱਸਪੀ ਡਾ. ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ। ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਐੱਸ.ਐੱਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 

PunjabKesari

ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰ ਲਿਆ ਜਾਏਗਾ ਅਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੰਵਲਪ੍ਰੀਤ ਸਿੰਘ ਚਾਹਲ ਐੱਸ.ਪੀ (ਐੱਚ), ਐੱਸਡੀਐੱਮ ਬਲਜੀਤ ਕੌਰ, ਇਕਬਾਲ ਸਿੰਘ ਡੀ.ਐੱਸ.ਪੀ ਮਲੋਟ, ਐੱਸ.ਆਈ ਦਰਸ਼ਨ ਸਿੰਘ ਐੱਸ.ਐੱਚ.ਓ ਲੱਖੇਵਾਲੀ, ਇੰਸ. ਦਵਿੰਦਰ ਸਿੰਘ ਐੱਸ.ਐੱਚ.ਓ ਕਬਰਵਾਲਾ ਵੀ ਹਾਜ਼ਰ ਸਨ।
 


author

Baljit Singh

Content Editor

Related News