ਪੰਜਾਬ ''ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ ''ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

Friday, Oct 23, 2026 - 07:28 PM (IST)

ਪੰਜਾਬ ''ਚ ਨਸ਼ਿਆਂ ਨੂੰ ਰੋਕਣ ਦੀ ਦਿਸ਼ਾ ''ਚ ਵੱਡਾ ਕਦਮ! ਗਜ਼ਟ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਨੇ ਸੂਬੇ ਵਿਚ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਲਈ 6 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੂੰ ਵਿਸ਼ੇਸ਼ ਅਧਿਕਾਰ ਅਤੇ ਤਾਕਤਾਂ ਸੌਂਪਣ ਦਾ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨੋਟੀਫਿਕੇਸ਼ਨ 'ਪ੍ਰੀਵੈਂਸ਼ਨ ਆਫ਼ ਇਲਿਸਿਟ ਟ੍ਰੈਫਿਕ ਇਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ, 1988' (NDPS Act) ਦੀ ਧਾਰਾ 3(1) ਤਹਿਤ ਜਾਰੀ ਕੀਤਾ ਗਿਆ ਹੈ।

ਗ੍ਰਹਿ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਵੱਲੋਂ ਇਹ ਸਰਕਾਰੀ ਨੋਟੀਫਿਕੇਸ਼ਨ 21 ਅਕਤੂਬਰ ਨੂੰ ਜਾਰੀ ਕੀਤਾ ਗਿਆ ਹੈ। ਇਸ ਤਹਿਤ ਜਿਨ੍ਹਾਂ ਕਮਿਸ਼ਨਰੇਟਾਂ, ਪੁਲਸ ਰੇਂਜਾਂ ਅਤੇ ਹੈੱਡਕੁਆਰਟਰ ਯੂਨਿਟਾਂ ਵਿਚ ਇੰਸਪੈਕਟਰ ਜਨਰਲ ਆਫ਼ ਪੁਲਸ (IGP) ਰੈਂਕ ਦੇ ਅਧਿਕਾਰੀ ਉਪਲਬਧ ਨਹੀਂ ਹਨ, ਉੱਥੇ ਹੇਠ ਲਿਖੇ 6 IPS ਅਧਿਕਾਰੀਆਂ ਨੂੰ ਵਿਸ਼ੇਸ਼ ਸ਼ਕਤੀਆਂ ਦਿੱਤੀਆਂ ਗਈਆਂ ਹਨ:

1. ਏ. ਐੱਸ. ਰਾਏ – ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ, ਟ੍ਰੈਫਿਕ
2. ਗੌਤਮ ਚੀਮਾ – ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ
3. ਸ਼ਿਵ ਵਰਮਾ – ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ, ਇੰਟਰਨਲ ਸਿਕਿਓਰਿਟੀ
4. ਕੌਸਤੁਭ ਸ਼ਰਮਾ – ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ, ਸਿਕਿਓਰਿਟੀ
5. ਨੈਨਿਹਾਲ ਸਿੰਘ – ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ, ਇੰਟਰਨਲ ਵਿਜੀਲੈਂਸ ਸੈੱਲ
6. ਐੱਸ. ਭੂਪਤੀ – ਇੰਸਪੈਕਟਰ ਜਨਰਲ ਆਫ਼ ਪੁਲਸ, ਪ੍ਰੋਵੀਜ਼ਨਿੰਗ

ਨੋਟੀਫਿਕੇਸ਼ਨ ਦੇ ਅਨੁਸਾਰ, ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ ਵੱਲੋਂ ਇਨ੍ਹਾਂ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਤੌਰ 'ਤੇ ਖੇਤਰ ਅਲਾਟ ਕੀਤੇ ਜਾਣਗੇ, ਜਿਨ੍ਹਾਂ ਦੇ ਅਧੀਨ ਇਹ ਅਧਿਕਾਰੀ ਨਸ਼ਾ ਸਮੱਗਲਿੰਗ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣਗੇ।


author

Anmol Tagra

Content Editor

Related News