ਜੇਲ੍ਹ ਅੰਦਰੋਂ ਸੋਸ਼ਲ ਮੀਡੀਆ ''ਤੇ ਇਤਰਾਜ਼ਯੋਗ ਵੀਡੀਓ ਪਾਉਣ ''ਤੇ ਗੈਂਗਸਟਰ ਖ਼ਿਲਾਫ਼ ਪੁਲਸ ਦੀ ਕਾਰਵਾਈ

Sunday, Jun 30, 2024 - 04:42 PM (IST)

ਫਰੀਦਕੋਟ : ਕਰੀਬ 2 ਸਾਲ ਪਹਿਲਾਂ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਨਾਮਜ਼ਦ ਦੋਸ਼ੀ ਪ੍ਰਦੀਪ ਕਟਾਰੀਆ ਦਾ ਕੋਟਕਪੂਰਾ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਹਰਜਿੰਦਰ ਸਿੰਘ ਉਰਫ਼ ਰਾਜੂ ਮਨਾਵਾ ਨਾਮਕ ਸ਼ੂਟਰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਇਸ ਵੇਲੇ ਫਰੀਦਕੋਟ ਦੀ ਜੇਲ੍ਹ 'ਚ ਬੰਦ ਹੈ। ਉਸ ਵੱਲੋਂ ਜੇਲ੍ਹ 'ਚ ਸ਼ਰੇਆਮ ਮੋਬਾਇਲ ਫੋਨ ਅਤੇ ਇੰਟਰਨੈੱਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਸ ਵਲੋਂ ਜੇਲ੍ਹ ਅੰਦਰ ਬੈਠ ਕੇ ਹੀ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਕੁੱਝ ਵੀਡੀਓ ਪੋਸਟ ਕੀਤੀਆਂ ਗਈਆਂ ਹਨ, ਜੋ ਉਸ ਵੱਲੋਂ ਜੇਲ੍ਹ ਅੰਦਰ ਹੀ ਬਣਾਈਆਂ ਗਈਆਂ ਸਨ।

ਹੁਣ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਵੱਲੋਂ ਉਕਤ ਦੋਸ਼ੀ ਖ਼ਿਲਾਫ਼  ਕਾਰਵਾਈ ਕਰਦੇ ਹੋਏ ਉਸ ਕੋਲੋਂ 2 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਉਸ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਤਰਾਜ਼ਯੋਗ ਵੀਡੀਓ ਵੀ ਹਟਾਈਆਂ ਗਈਆਂ ਹਨ ਅਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐੱਸ. ਐੱਸ. ਪੀ. ਫਰੀਦਕੋਟ ਨੇ ਦੱਸਿਆ ਕਿ ਜਲਦ ਹੀ ਉਕਤ ਦੋਸ਼ੀ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਉਸ ਕੋਲ ਮੋਬਾਇਲ ਫੋਨ ਕਿਸ ਤਰੀਕੇ ਪੁੱਜਾ ਅਤੇ ਜੇਕਰ ਕਿਸੇ ਜੇਲ੍ਹ ਮੁਲਾਜ਼ਮ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
 


Babita

Content Editor

Related News