ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਰਾਂਗੇ ਕਾਰਵਾਈ : ਕੁਲਦੀਪ ਧਾਲੀਵਾਲ

Friday, Jan 06, 2023 - 12:43 PM (IST)

ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਰਾਂਗੇ ਕਾਰਵਾਈ : ਕੁਲਦੀਪ ਧਾਲੀਵਾਲ

ਜਲੰਧਰ (ਧਵਨ) : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਧਾਲੀਵਾਲ ਨੇ ਸੋਸ਼ਲ ਮੀਡੀਆ ’ਤੇ ਕਰਵਾਏ ਗਏ ਜਨਤਾ ਦਰਬਾਰ ’ਚ ਕਿਹਾ ਕਿ ਕੁਝ ਲੋਕਾਂ ਨੇ ਸ਼ਿਕਾਇਤ ਕੀਤੀ ਹੈ ਕਿ ਅਧਿਕਾਰੀਆਂ ਨੂੰ ਸ਼ਿਕਾਇਤ ਸੌਂਪਣ ਦੇ ਬਾਵਜੂਦ ਕਾਰਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਇਸ ਮੌਕੇ ਪੰਚਾਇਤੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਲੋਕਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਾਉਣੇ ਪੈਣ। ਉਨ੍ਹਾਂ ਕਿਹਾ ਕਿ ਲੋਕ ਹੁਣ ਜ਼ਿਆਦਾ ਇੰਤਜ਼ਾਰ ਨਹੀਂ ਕਰਦੇ ਹਨ ਅਤੇ ਤੁਰੰਤ ਮੰਤਰੀ ਪੱਧਰ ਤੱਕ ਸ਼ਿਕਾਇਤ ਪਹੁੰਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੀ ਮੁਹਿੰਮ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਪੰਚਾਇਤੀ ਜ਼ਮੀਨਾਂ ਨੂੰ ਛੁਡਾਉਣ ਲਈ ਕਿਸੇ ਵੀ ਦਬਾਅ ਨੂੰ ਸਰਕਾਰ ਸਹਿਣ ਨਹੀਂ ਕਰੇਗੀ। ਕੁਲਦੀਪ ਧਾਲੀਵਾਲ ਨੂੰ ਮੂਨਕ ਖੇਤਰ ਦੇ ਪਿੰਡ ਮਾਣਕਸਿੰਘ ਵਾਲਾ ਦੇ ਕੁਲਵਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਕਿ ਪੰਚਾਇਤੀ ਸਕੱਤਰ ਵੱਲੋਂ ਉਨ੍ਹਾਂ ਨੂੰ ਰਿਕਾਰਡ ਨਹੀਂ ਸੌਂਪਿਆ ਜਾ ਰਿਹਾ ਹੈ, ਜਿਸ ’ਤੇ ਉਨ੍ਹਾਂ ਡੀ. ਡੀ. ਪੀ. ਓ. ਸੰਗਰੂਰ ਨੂੰ ਨਿਰਦੇਸ਼ ਦਿੱਤੇ ਕਿ ਉਹ ਜਲਦ ਸਬੰਧਿਤ ਸ਼ਿਕਾਇਤਕਰਤਾ ਨੂੰ ਪੰਚਾਇਤੀ ਰਿਕਾਰਡ ਉਪਲੱਬਧ ਕਰਵਾਉਣ।

ਇਹ ਵੀ ਪੜ੍ਹੋ : ਭਾਜਪਾ ਆਗੂਆਂ ਤੇ ‘ਆਪ’ ਬੁਲਾਰੇ ਦੀ ਪਟੀਸ਼ਨ ’ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ

ਉਨ੍ਹਾਂ ਕਿਹਾ ਕਿ ਮਾਣਕ ਸਿੰਘ ਵਾਲਾ ਵਿਚ ਹੀ 13 ਏਕੜ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕੁਝ ਲੋਕਾਂ ਨੇ ਕੀਤਾ ਹੋਇਆ ਹੈ। ਡੀ. ਡੀ. ਪੀ. ਓ. ਨੇ ਮੰਤਰੀ ਨੂੰ ਭਰੋਸਾ ਦਿੱਤਾ ਹੈ ਕਿ 12-13 ਜਨਵਰੀ ਤੱਕ ਇਸ ਸਬੰਧ ’ਚ ਕਾਰਵਾਈ ਕਰਕੇ ਜ਼ਮੀਨ ਨੂੰ ਛੁਡਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਅਜਨਾਲਾ ਵਿਧਾਨ ਸਭਾ ਹਲਕਾ ਤੋਂ ਕੱਚੇ ਰਸਤੇ ਦੀ ਸ਼ਿਕਾਇਤ ਮਿਲਣ ’ਤੇ ਉਨ੍ਹਾਂ ਡੀ. ਡੀ. ਪੀ. ਓ. ਅੰਮ੍ਰਿਤਸਰ ਨੂੰ ਨਿਰਦੇਸ਼ ਦਿੱਤੇ ਕਿ ਰਸਤੇ ਨੂੰ ਪੱਕਾ ਕੀਤਾ ਜਾਵੇ। ਕੋਟਲੀ ਮੱਲ੍ਹੀਆਂ ਪਿੰਡ (ਮਜੀਠਾ) ਦੇ ਗੁਰਪ੍ਰੀਤ ਖਾਲਸਾ ਨੇ ਪੰਚਾਇਤੀ ਰਸਤਿਆਂ ਨੂੰ ਲੈ ਕੇ ਸ਼ਿਕਾਇਤ ਕੀਤੀ, ਜਿਸ ’ਤੇ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਦਿਨੋਂ-ਦਿਨ ਗੰਭੀਰ ਬਣਦੀ ਜਾ ਰਹੀ ਬੇਰੁਜ਼ਗਾਰੀ ਦੀ ਸਮੱਸਿਆ    

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

Anuradha

Content Editor

Related News