ਮਾਮਲਾ ਸੈਕਸੂਅਲ ਹਿਰਾਸਮੈਂਟ ਦਾ: ਪ੍ਰਦਰਸ਼ਨਕਾਰੀਆਂ ਤੇ ਪੁਲਸ ਵਿਚਾਲੇ ਹੋਈ ਧੱਕਾ-ਮੁੱਕੀ (ਵੀਡੀਓ)

11/17/2019 7:38:34 PM

ਫਰੀਦਕੋਟ (ਜਗਤਾਰ ਦੁਸਾਂਝ) - ਸੈਕਸੂਅਲ ਹਿਰਾਸਮੈਂਟ ਪੀੜ੍ਹਤ ਮਹਿਲਾ ਡਾਕਟਰ ਨੂੰ ਇਨਸਾਫ ਦਿਵਾਉਣ ਲਈ ਡੀ.ਸੀ. ਦਫਤਰ ਦੇ ਬਾਹਰ ਧਰਨਾ ਦੇਣ ਜਾ ਰਹੀ ਐਕਸ਼ਨ ਕਮੇਟੀ ਦੀ ਪੁਲਸ ਅਧਿਕਾਰੀਆਂ ਨਾਲ ਧੱਕਾ-ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਧਰਨਾ ਦੇਣ ਆਏ ਧਰਨਾਕਾਰੀਆਂ ਤੇ ਪੁਲਸ ਵਿਚਾਲੇ ਧੱਕਾ-ਮੁੱਕੀ ਹੋਣ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਦਫਤਰ ਨੂੰ ਜਾਂਦੇ ਰਸਤੇ 'ਚ ਧਰਨਾ ਲਗਾ ਦਿੱਤਾ। ਰੋਡ ਜਾਮ ਕਰਦਿਆਂ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਪੀੜਤ ਨੂੰ ਇਨਸਾਫ ਦੇਣ ਦੀ ਮੰਗ ਕੀਤੀ।

PunjabKesari

ਦੱਸ ਦੇਈਏ ਕਿ ਬਾਬਾ ਫਰੀਦ ਯੂਨੀਵਰਸਿਟੀ ਦੀ ਮਹਿਲਾ ਡਾਕਟਰ ਵਲੋਂ ਵਿਭਾਗ ਮੁਖੀ 'ਤੇ ਸਰੀਰਿਕ ਸੋਸ਼ਣ ਦੇ ਦੋਸ਼ ਲਾਏ ਗਏ ਹਨ, ਜਿਸ ਦੀ ਸ਼ਿਕਾਇਤ ਡੀ.ਸੀ., ਐੱਸ.ਐੱਸ.ਪੀ. ਨੂੰ ਕੀਤੀ ਹੋਈ ਹੈ। ਸ਼ਿਕਾਇਤ ਕਰਨ ਦੇ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਾ ਹੋਣ 'ਤੇ ਐਕਸ਼ਨ ਕਮੇਟੀ ਵਲੋਂ ਬੀਤੇ ਦਿਨ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਚਤ ਕਰਦਿਆਂ ਐਕਸ਼ਨ ਕਮੇਟੀ ਨੇ ਕਿਹਾ ਕਿ ਜਦੋਂ ਤੱਕ ਪੀੜਤ ਮਹਿਲਾ ਡਾਕਟਰ ਨੂੰ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਇਹ ਧਰਨਾ ਜਾਰੀ ਰਹੇਗਾ।


rajwinder kaur

Content Editor

Related News