ਨਾਜਾਇਜ਼ ਖਣਨ ਖ਼ਿਲਾਫ਼ ਕਾਰਵਾਈ ਜਾਰੀ, ਸਵਾਂ ਨਦੀ ਨੇੜਿਓਂ ਪੋਕਲੇਨ ਮਸ਼ੀਨ ਤੇ 4 ਟਿੱਪਰ ਕੀਤੇ ਜ਼ਬਤ

Tuesday, Apr 04, 2023 - 02:01 AM (IST)

ਨਾਜਾਇਜ਼ ਖਣਨ ਖ਼ਿਲਾਫ਼ ਕਾਰਵਾਈ ਜਾਰੀ, ਸਵਾਂ ਨਦੀ ਨੇੜਿਓਂ ਪੋਕਲੇਨ ਮਸ਼ੀਨ ਤੇ 4 ਟਿੱਪਰ ਕੀਤੇ ਜ਼ਬਤ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਵਾਜਬ ਕੀਮਤਾਂ ਉੱਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਅਤੇ ਗ਼ੈਰ- ਕਾਨੂੰਨੀ ਖਣਨ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਖਣਨ ਵਿਭਾਗ ਵੱਲੋਂ ਲਗਾਤਾਰ ਕਾਰਵਾਈ ਜਾਰੀ ਹੈ। ਖਣਨ ਵਿਭਾਗ ਵੱਲੋਂ ਰੂਪਨਗਰ ਜ਼ਿਲ੍ਹੇ ਅੰਦਰ ਸਵਾਂ ਨਦੀ ਨੇੜਿਓਂ ਛਾਪੇਮਾਰੀ ਕਰਦਿਆਂ ਇਕ ਪੋਕਲੇਨ ਮਸ਼ੀਨ ਅਤੇ ਚਾਰ ਟਿੱਪਰ ਜ਼ਬਤ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ ਨਵੀਂ ਖੇਡ ਨੀਤੀ, ਲੋਕ ਦੇਣ ਸੁਝਾਅ : ਮੀਤ ਹੇਅਰ

ਅੱਜ ਇਥੇ ਜਾਣਕਾਰੀ ਦਿੰਦਿਆਂ ਖਣਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਇਹ ਕਾਰਵਾਈ ਸਵਾਂ ਨਦੀ ਦੇ ਸੱਜੇ ਪਾਸੇ ਗ਼ੈਰ-ਕਾਨੂੰਨੀ ਖਣਨ ਕਰ ਰਹੀ ਇਕ ਪੋਕਲੇਨ ਮਸ਼ੀਨ ਅਤੇ ਪੰਜ ਟਿੱਪਰਾਂ ਉੱਤੇ ਛਾਪੇਮਾਰੀ ਕੀਤੀ ਗਈ। ਇਕ ਟਿੱਪਰ ਡਰਾਈਵਰ ਟਿੱਪਰ ਨੂੰ ਲੈ ਕੇ ਭੱਜ ਗਿਆ, ਜਿਸ ਦਾ ਨੰਬਰ ਨੋਟ ਕਰ ਲਿਆ ਅਤੇ ਉਸ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ, ਜਦਕਿ ਇਕ ਪੋਕਲੇਨ ਮਸ਼ੀਨ ਤੇ 4  ਟਿੱਪਰ ਜ਼ਬਤ ਕਰ ਲਏ ਗਏ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਮਾਫ਼ੀਏ ਦੇ ਖ਼ਿਲਾਫ਼ ਹੈ ਅਤੇ ਗ਼ੈਰ-ਕਾਨੂੰਨੀ ਕਾਰਵਾਈਆਂ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕਰੇਗੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ 30 ਨਿੱਜੀ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਜਬ ਕੀਮਤਾਂ ਉੱਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਲਈ ਖਣਨ ਵਿਭਾਗ ਵੱਲੋਂ 32 ਜਨਤਕ ਖੱਡਾਂ ਤੋਂ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਵੇਚਿਆ ਜਾ ਰਿਹਾ ਹੈ। ਹੁਣ ਤੱਕ ਆਮ ਲੋਕ 5.05 ਲੱਖ ਮੀਟ੍ਰਿਕ ਟਨ ਸਸਤਾ ਰੇਤਾ ਖਰੀਦ ਚੁੱਕੇ ਹਨ, ਜਿਸ ਨਾਲ ਮਜ਼ਦੂਰਾਂ ਨੂੰ ਵੀ ਰੋਜ਼ਗਾਰ ਮਿਲਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ’ਚ ਜਨਤਕ ਖੱਡਾਂ ਦੀ ਗਿਣਤੀ 50 ਤੱਕ ਕਰਨ ਦਾ ਟੀਚਾ ਹੈ। ਇਸੇ ਤਰ੍ਹਾਂ ਕਮਰਸ਼ੀਅਲ ਖੱਡਾਂ ਦੀ ਟੈਂਡਰਿੰਗ ਵੀ ਚੱਲ ਰਹੀ ਹੈ, ਜਿਥੋਂ ਵੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮਿਲੇਗਾ।


author

Manoj

Content Editor

Related News