ਲੁਧਿਆਣਾ ''ਚ ਤਿੰਨ ਕਾਲੋਨੀਆਂ ''ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾਬ, FIR ਦੀ ਵੀ ਕੀਤੀ ਸਿਫ਼ਾਰਸ਼

Monday, Dec 22, 2025 - 06:27 PM (IST)

ਲੁਧਿਆਣਾ ''ਚ ਤਿੰਨ ਕਾਲੋਨੀਆਂ ''ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾਬ, FIR ਦੀ ਵੀ ਕੀਤੀ ਸਿਫ਼ਾਰਸ਼

ਲੁਧਿਆਣਾ (ਰਾਜ)- ਮਕਾਨ ਅਤੇ ਸ਼ਹਿਰੀ ਵਕਿਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਦੇ ਨਿਰਦੇਸ਼ਾਂ 'ਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ ਸੋਮਵਾਰ ਨੂੰ ਲੁਧਿਆਣਾ ਦੇ ਪਿੰਡ ਕਨੀਜਾ ਵਿੱਚ ਤਿੰਨ ਅਣਅਧਕਿਾਰਤ ਕਲੋਨੀਆਂ ਢਾਹ ਦਿੱਤੀਆਂ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਨ੍ਹਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਹੀਂ ਰੋਕਿਆ ਤਾਂ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ ਜੋ ਬਿਨਾਂ ਕਿਸੇ ਵਿਰੋਧ ਦੇ ਹੋਈ। ਗਲਾਡਾ ਨੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਹੈ।

ਇੱਕ ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਅਣਅਧਕਿਾਰਤ ਅਤੇ ਗੈਰ-ਯੋਜਨਾਬੱਧ ਵਕਿਾਸ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਲੋਕਾਂ ਵਿਰੁੱਧ ਸਜ਼ਾਯੋਗ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ ਜੋ ਇਨ੍ਹਾਂ ਅਣਅਧਕਿਾਰਤ ਕਲੋਨੀਆਂ ਵਿੱਚ ਸਸਤੇ ਪਲਾਟ ਦੇਣ ਦੀ ਆੜ ਵਿੱਚ ਮਾਸੂਮ ਵਸਨੀਕਾਂ ਨੂੰ ਲੁੱਟ ਰਹੇ ਸਨ, ਜਿਨ੍ਹਾਂ ਕੋਲ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਦੀ ਪਾਲਣਾ ਦੀ ਘਾਟ ਸੀ।

 ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਕਿਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖਰੀਦਣ ਕਿਉਂਕਿ ਗਲਾਡਾ ਪਾਣੀ ਦੀ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ ਆਦਿ ਵਰਗੀ ਕੋਈ ਸਹੂਲਤ ਪ੍ਰਦਾਨ ਨਹੀਂ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰਵਾਨਿਤ ਅਤੇ ਨਿਯਮਤ ਕਲੋਨੀਆਂ ਦੀ ਸੂਚੀ ਉਨ੍ਹਾਂ ਦੇ ਪ੍ਰਵਾਨਿਤ ਨਕਸ਼ਿਆਂ ਦੇ ਨਾਲ ਗਲਾਡਾ ਦੀ ਅਧਕਿਾਰਤ ਵੈੱਬਸਾਈਟ 'ਤੇ ਉਪਲਬਧ ਹੈ ਜਿਸਦੀ ਸੰਭਾਵੀ ਖਰੀਦਦਾਰ ਕੋਈ ਵੀ ਜਾਇਦਾਦ ਖਰੀਦਣ ਤੋਂ ਪਹਿਲਾਂ ਚੈੱਕ ਕਰ ਸਕਦਾ ਹੈ।


author

Anmol Tagra

Content Editor

Related News