ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

Tuesday, Oct 06, 2026 - 04:55 PM (IST)

ਲੁਧਿਆਣਾ 'ਚ ਸਪੈਸ਼ਲ ਆਪ੍ਰੇਸ਼ਨ ਦੌਰਾਨ 2 ਗੈਂਗਸਟਰ ਕਾਬੂ! ਮੋਹਾਲੀ 'ਚ ਕਰਨ ਚੱਲੇ ਸੀ ਵੱਡਾ ਕਾਂਡ

ਚੰਡੀਗੜ੍ਹ (ਵੈੱਬ ਡੈਸਕ): ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਕਮਿਸ਼ਨਰੇਟ ਪੁਲਸ ਲੁਧਿਆਣਾ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇਕ ਗਲੌਕ 9mm ਪਿਸਤੌਲ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਗਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.  ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿਚ ਸਨ ਅਤੇ ਉਨ੍ਹਾਂ ਨੂੰ ਫਿਰੌਤੀ ਵਸੂਲਣ ਦੇ ਮਕਸਦ ਨਾਲ ਚੰਡੀਗੜ੍ਹ-ਮੋਹਾਲੀ ਇਲਾਕੇ ਵਿਚ ਫਾਇਰਿੰਗ ਕਰਨ ਦਾ ਟਾਸਕ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਮੇਂ ਸਿਰ ਗ੍ਰਿਫ਼ਤਾਰੀ ਨਾਲ ਯੋਜਨਾਬੱਧ ਫਾਇਰਿੰਗ ਦੀ ਵਾਰਦਾਤ ਟਲ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 8, ਲੁਧਿਆਣਾ ਵਿਖੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਗੈਂਗਸਟਰ ਨੈੱਟਵਰਕਾਂ ਦੇ ਖ਼ਾਤਮੇ, ਸੰਗਠਿਤ ਅਪਰਾਧ ਨੂੰ ਨੱਥ ਪਾਉਣ ਅਤੇ ਸਮੁੱਚੇ ਪੰਜਾਬ ਵਿਚ ਅਮਨ-ਕਾਨੂੰਨ, ਸ਼ਾਂਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


author

Anmol Tagra

Content Editor

Related News