ਅੰਮ੍ਰਿਤਸਰ ’ਚ ਸਬ-ਇੰਸਪੈਕਟਰ ਦੀ ਗੱਡੀ ਹੇਠ ਬੰਬ ਪਲਾਂਟ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਦਾ ਵੱਡਾ ਐਕਸ਼ਨ
Friday, Aug 19, 2022 - 12:12 PM (IST)
ਲੁਧਿਆਣਾ (ਰਾਜ) : ਸਬ-ਇੰਸਪੈਕਟਰ ਦੀ ਘਰ ਦੇ ਬਾਹਰ ਖੜ੍ਹੀ ਗੱਡੀ ’ਤੇ ਆਈ. ਈ. ਡੀ. ਬੰਬ ਪਲਾਂਟ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਹੋਰ ਚੌਕਸ ਹੋ ਗਈ ਹੈ। ਏ. ਡੀ. ਜੀ. ਪੀ. (ਇੰਟਰਨਲ) ਸਕਿਓਰਿਟੀ ਵੱਲੋਂ ਹਰ ਸ਼ਹਿਰ ਦੇ ਪੁਲਸ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣੇ-ਆਪਣੇ ਇਲਾਕਿਆਂ ਦੀ ਸੁਰੱਖਿਆ ਯਕੀਨੀ ਕਰਨ। ਪੁਲਸ ਨੂੰ ਸਰਕਾਰੀ ਗੱਡੀਆਂ, ਇਮਾਰਤਾਂ ਦੇ ਨਾਲ ਵੱਡੀਆਂ ਧਾਰਮਿਕ ਥਾਵਾਂ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਦੀ ਸੁਰੱਖਿਆ ਯਕੀਨੀ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਸੁਰੱਖਿਆ ਯਕੀਨੀ ਬਣਾਉਣ ਤੋਂ ਬਾਅਦ ਇਸ ਦੀ ਇਕ ਰਿਪੋਰਟ ਸੀਨੀਅਰ ਅਧਿਕਾਰੀਆਂ ਨੂੰ ਵੀ ਦੇਣ ਤਾਂ ਕਿ ਉਸ ’ਤੇ ਚਰਚਾ ਕੀਤੀ ਜਾ ਸਕੇ ਕਿ ਜੇਕਰ ਕਿਸੇ ਜਗ੍ਹਾ ਕੋਈ ਕਮੀ ਹੈ ਤਾਂ ਉਸ ਨੂੰ ਪੂਰਾ ਕੀਤਾ ਜਾ ਸਕੇ। ਏ. ਡੀ. ਜੀ. ਪੀ. ਨੇ ਸਾਰੇ ਪੁਲਸ ਮੁਲਾਜ਼ਮਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਵਾਹਨਾਂ ਦੀ ਵੀ ਸੁਰੱਖਿਆ ਪੂਰੀ ਤਰ੍ਹਾਂ ਕਰਨ ਤਾਂ ਕਿ ਕੋਈ ਅਣਹੋਣੀ ਨਾ ਹੋਵੇ।
ਇਹ ਵੀ ਪੜ੍ਹੋ : ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਅਤੇ ਦੂਜੇ ਵਿਆਹ ’ਤੇ ਵਿਧਾਇਕ ਹਰਮੀਤ ਪਠਾਣਮਾਜਰਾ ਦਾ ਵੱਡਾ ਬਿਆਨ
ਅਸਲ ’ਚ ਦੋ ਦਿਨ ਪਹਿਲਾਂ ਅੰਮ੍ਰਿਤਸਰ ਦੇ ਰਣਜੀਤ ਰੈਵੇਨਿਊ ਵਿਚ ਸੀ. ਆਈ. ਏ. ਸਟਾਫ ’ਚ ਤਾਇਨਾਤ ਸਬ-ਇੰਸਪੈਕਟਰ ਦੀ ਘਰ ਦੇ ਬਾਹਰ ਖੜ੍ਹੀ ਬੋਲੈਰੋ ਗੱਡੀ ਦੇ ਥੱਲੇ ਬਾਈਕ ਸਵਾਰ 2 ਅੱਤਵਾਦੀਆਂ ਵੱਲੋਂ ਆਈ. ਈ. ਡੀ. ਬੰਬ ਲਗਾ ਦਿੱਤਾ ਸੀ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ। ਜਦੋਂ ਸਬ-ਇੰਸਪੈਕਟਰ ਨੂੰ ਇਸ ਦਾ ਪਤਾ ਲੱਗਾ ਤਾਂ ਤੁਰੰਤ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਪੁਲਸ ’ਚ ਦਹਿਸ਼ਤ ਫੈਲ ਗਈ ਸੀ। ਹਾਲਾਂਕਿ ਇਸ ਮਾਮਲੇ ਨੂੰ ਹੱਲ ਕਰ ਕੇ ਮੁਲਜ਼ਮਾਂ ਨੂੰ ਫੜ ਲਿਆ ਗਿਆ ਪਰ ਸੀਨੀਅਰ ਅਧਿਕਾਰੀ ਇਸ ਗੱਲ ਤੋਂ ਹੈਰਾਨ ਸਨ ਕਿ ਹੁਣ ਅੱਤਵਾਦੀ ਪੁਲਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕਰ ਰਹੇ ਹਨ ਪਰ ਅਧਿਕਾਰੀਆਂ ਨੇ ਸਾਫ ਤੌਰ ’ਤੇ ਕਿਹਾ ਕਿ ਪੰਜਾਬ ਪੁਲਸ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਕਿਸੇ ਵੀ ਅਜਿਹੇ ਵਿਅਕਤੀ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ, ਜੋ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਯਤਨ ਕਰੇਗਾ। ਇਸ ਲਈ ਪੰਜਾਬ ਪੁਲਸ ਦੇ ਏ. ਡੀ. ਜੀ. ਪੀ. ਇੰਟਰਨਲ ਸੁਰੱਖਿਆ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਪੰਜਾਬ ਪੁਲਸ ਦੇ ਮੁਲਾਜ਼ਮ ਆਪਣੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਸਰਕਾਰੀ ਗੱਡੀਆਂ ਅਤੇ ਇਮਾਰਤਾਂ ਦੀ ਸੁਰੱਖਿਆ ਵੀ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਦਾ ਚਸ਼ਮਦੀਦ ਆਇਆ ਸਾਹਮਣੇ, ਥਾਰ ’ਚ ਬੈਠੇ ਦੋਸਤਾਂ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ
ਸਰਕਾਰੀ ਇਮਾਰਤ ’ਤੇ ਲਗਾਓ ਸੀ. ਸੀ. ਟੀ. ਵੀ. ਕੈਮਰੇ
ਪੰਜਾਬ ਦੀ ਹਰ ਸਰਕਾਰੀ ਇਮਾਰਤ ਦੀ ਸੁਰੱਖਿਆ ਲਈ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣ ਦੇ ਹੁਕਮ ਹਨ। ਇਸ ਦੇ ਨਾਲ ਹਰ ਉਸ ਦੀ ਰਿਕਾਰਡਿੰਗ ਦਾ ਡਾਟਾ ਰੱਖਆ ਜਾਵੇ। ਇਸ ਤੋਂ ਇਲਾਵਾ ਪੰਜਾਬ ਪੁਲਸ 24 ਘੰਟੇ ਆਪਣੇ-ਆਪਣੇ ਇਲਾਕਿਆਂ ਵਿਚ ਗਸ਼ਤ ਕਰਨ ਅਤੇ ਨਾਕਾਬੰਦੀ ਕੀਤੀ ਜਾਵੇ। ਅਦਾਲਤੀ ਕੰਪਲੈਕਸਾਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਦਫਤਰਾਂ ਨੂੰ ਸੁਰੱਖਿਅਤ ਵੀ ਕੀਤਾ ਜਾਵੇ, ਜਿੱਥੇ ਲੋੜ ਹੈ, ਉਥੇ ਕੰਡਿਆਲੀਆਂ ਤਾਰਾਂ ਲਾਈਆਂ ਜਾਣ ਅਤੇ ਰਾਤ ਨੂੰ ਵੀ ਸੁਰੱਖਿਆ ਵਧਾਈ ਜਾਵੇ ਤਾਂ ਕਿ ਗਲਤ ਲੋਕ ਦੇਰ ਰਾਤ ਨੂੰ ਕੋਈ ਗੜਬੜ ਨਾ ਕਰ ਸਕਣ।
ਇਹ ਵੀ ਪੜ੍ਹੋ : ਦੋਸਤ ਦੇ ਕਹਿਣ ’ਤੇ ਸਟੇਡੀਅਮ ਗਈ ਕੁੜੀ ਨਾਲ ਹੋਈ ਵੱਡੀ ਵਾਰਦਾਤ, ਹੋਇਆ ਉਹ ਜੋ ਸੋਚਿਆ ਨਾ ਸੀ
ਸਰਕਾਰੀ ਇਮਾਰਤਾਂ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਪੂਰਾ ਡਾਟਾ ਆਪਣੇ ਕੋਲ ਰੱਖਿਆ ਜਾਵੇ। ਇਸ ਦੇ ਨਾਲ-ਨਾਲ ਸ਼ਹਿਰ ਦੀਆਂ ਸਰਹੱਦਾਂ ’ਤੇ ਵੀ ਨਾਕਾਬੰਦੀ ਕੀਤੀ ਜਾਵੇ ਅਤੇ ਹਰ ਆਉਣ-ਜਾਣ ਵਾਲੇ ਵਿਅਕਤੀ ’ਤੇ ਨਜ਼ਰ ਰੱਖੀ ਜਾਵੇ। ਇਸ ਤੋਂ ਇਲਾਵਾ ਪੁਲਸ ਲਾਈਨ, ਪੁਲਸ ਸਟੇਸ਼ਨ ਅਤੇ ਹੋਰਨਾਂ ਥਾਵਾਂ ’ਤੇ ਸੁਰੱਖਿਆ ਵਧਾਈ ਜਾਵੇ। ਇਸ ਤੋਂ ਇਲਾਵਾ ਇਹ ਵੀ ਹੁਕਮ ਜਾਰੀ ਕੀਤੇ ਗਏ ਹੈ ਕਿ ਚੋਰੀ ਹੋਏ ਵਾਹਨਾਂ ਦਾ ਪੂਰਾ ਡਾਟਾ ਲਿਆ ਜਾਵੇ ਅਤੇ ਉਸ ਦੀ ਜਾਂਚ ਕੀਤੀ ਜਾਵੇ ਕਿ ਕਿਤੇ ਗਲਤ ਲੋਕ ਚੋਰੀ ਦੇ ਵਾਹਨ ਦੀ ਵਰਤੋਂ ਨਾ ਕਰ ਸਕਣ।
ਇਹ ਵੀ ਪੜ੍ਹੋ : ਕੈਨੇਡਾ ਬੈਠੇ ਗੈਂਗਸਟਰ ਅਰਸ਼ ਡੱਲਾ ਦੀ ਪੰਜਾਬ ਪੁਲਸ ਨੂੰ ਚਿਤਾਵਨੀ, ਸਿੱਧੂ ਮੂਸੇਵਾਲਾ ਦਾ ਵੀ ਕੀਤਾ ਜ਼ਿਕਰ
ਬਾਈਕ ਸਵਾਰਾਂ ਦੀ ਚੈਕਿੰਗ ਨਾਲ ਜੇਲ ’ਚ ਬੰਦ ਅਪਰਾਧੀਆਂ ’ਤੇ ਰੱਖੋ ਨਜ਼ਰ
ਏ. ਡੀ. ਜੀ. ਪੀ. ਵੱਲੋਂ ਹੁਕਮ ਵਿਚ ਇਹ ਵੀ ਕਿਹਾ ਗਿਆ ਹੈ ਕਿ ਬਾਈਕ ਸਵਾਰਾਂ ਦੀ ਜਾਂਚ ਕੀਤੀ ਜਾਵੇ। ਕਾਰਨ ਇਹ ਹੈ ਕਿ ਜ਼ਿਆਦਾਤਰ ਵਾਰਦਾਤਾਂ ਵਰਗੇ ਹੈਂਡ ਗ੍ਰੇਨੇਡ ਸੁੱਟਣਾ ਅਤੇ ਬੰਬ ਲਗਾਉਣ ਮੁਲਜ਼ਮ ਬਾਈਕ ’ਤੇ ਹੀ ਆਏ ਸਨ। ਇਸ ਤੋਂ ਇਲਾਵਾ ਜੇਲਾਂ ’ਚ ਬੰਦ ਅੱਤਵਾਦੀਆਂ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ’ਤੇ ਵੀ ਪੂਰੀ ਨਜ਼ਰ ਰੱਖੀ ਜਾਵੇ। ਇਹ ਵੀ ਕਿਹਾ ਗਿਆ ਹੈ ਕਿ ਸਰਕਾਰੀ ਇਮਾਰਤਾਂ ਤੋਂ ਵਾਹਨ ਦੂਰੀ ’ਤੇ ਪਾਰਕਿੰਗ ਕਰਵਾਏ ਜਾਣ। ਇਸ ਦੇ ਨਾਲ ਭਗੌੜੇ ਮੁਲਜ਼ਮਾਂ ਦੀ ਵੀ ਜਾਣਕਾਰੀ ਜੁਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪਟਿਆਲਾ ਦੇ SBI ਬੈਂਕ ’ਚੋਂ ਬੱਚੇ ਵਲੋਂ 35 ਲੱਖ ਚੋਰੀ ਕਰਨ ਦੇ ਮਾਮਲੇ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਸੱਚ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।