ਸੱਸ ਨਾਲ ਕੁੱਟਮਾਰ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਪੁਲਸ ਨੂੰ ਤੁਰੰਤ ਕਾਰਵਾਈ ਦੇ ਹੁਕਮ
Thursday, Oct 02, 2025 - 03:26 PM (IST)

ਚੰਡੀਗੜ੍ਹ (ਅੰਕੁਰ): ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕੋਠੇ ’ਚ ਨੂੰਹ ਵੱਲੋਂ ਸੱਸ ਨਾਲ ਕੁੱਟਮਾਰ ਦੀ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਪੁਲਸ ਨੂੰ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਹਨ। ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਇਹ ਕੇਸ ਕਿਸੇ ਸੀਨੀਅਰ ਪੁਲਸ ਅਧਿਕਾਰੀ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਨਿਆਂ ਪ੍ਰਾਪਤ ਹੋ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਦਲਿਆ ਮੌਸਮ! ਸਵੇਰੇ-ਸਵੇਰੇ ਸ਼ੁਰੂ ਹੋਈ ਬਰਸਾਤ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਇਸ ਸਬੰਧੀ ਜਾਰੀ ਹੋਏ ਪੱਤਰ ’ਚ ਸਪੱਸ਼ਟ ਹੁਕਮ ਦਿੱਤੇ ਗਏ ਹਨ ਕਿ ਗੁਰਦਾਸਪੁਰ ਦੇ ਐੱਸ.ਐੱਸ.ਪੀ. ਵੱਲੋਂ ਤੁਰੰਤ ਜਾਂਚ ਕੀਤੀ ਜਾਵੇ। ਪੁਲਸ ਨੂੰ ਕਿਹਾ ਗਿਆ ਹੈ ਕਿ ਕੀਤੀ ਗਈ ਕਾਰਵਾਈ ਦੀ ਵਿਸਥਾਰਤ ਰਿਪੋਰਟ 2 ਅਕਤੂਬਰ ਤੱਕ ਮਹਿਲਾ ਕਮਿਸ਼ਨ ਦੇ ਦਫ਼ਤਰ ’ਚ ਈਮੇਲ ਰਾਹੀਂ ਭੇਜਣੀ ਯਕੀਨੀ ਬਣਾਈ ਜਾਵੇ। ਕਮਿਸ਼ਨ ਵੱਲੋਂ ਪੱਤਰ ਨਾਲ ਵਾਇਰਲ ਵੀਡੀਓ ਦੇ ਸਕ੍ਰੀਨਸ਼ਾਟ ਵੀ ਨੱਥੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਨਾ ਸਿਰਫ਼ ਪਰਿਵਾਰਕ ਹਿੰਸਾ ਨੂੰ ਦਰਸਾਉਂਦਾ ਹੈ ਸਗੋਂ ਪੰਜਾਬ ’ਚ ਵਧ ਰਹੀਆਂ ਅਜਿਹੀਆਂ ਘਟਨਾਵਾਂ ’ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਔਰਤ ਚਾਹੇ ਉਹ ਸੱਸ ਹੋਵੇ ਜਾਂ ਨੂੰਹ, ਘਰੇਲੂ ਹਿੰਸਾ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ ਤੇ ਅਜਿਹੇ ਕੇਸਾਂ ’ਚ ਤੁਰੰਤ ਨਿਆਂ ਮਿਲਣਾ ਲਾਜ਼ਮੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8