ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਪਰਗਟ ਸਿੰਘ 'ਤੇ ਹੋ ਸਕਦੀ ਹੈ ਕਾਰਵਾਈ

06/10/2021 10:34:01 PM

ਚੰਡੀਗੜ੍ਹ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਚੁੱਕੇ ਗਏ ਸਵਾਲਾਂ ਮਗਰੋਂ ਵਿਧਾਇਕ ਪਰਗਟ ਸਿੰਘ 'ਤੇ ਵੱਡੀ ਕਾਰਵਾਈ ਹੋ ਸਕਦੀ ਹੈ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਸਿੰਘ ਰਾਵਤ ਨੇ ਇਹ ਸੰਕੇਤ ਦਿੱਤੇ ਹਨ। ਪਰਗਟ ਸਿੰਘ ਨੇ ਅੱਜ ਹੀ ਪ੍ਰੈੱਸ ਕਾਨਫਰੰਸ ਕਰਕੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਵਿੰਨ੍ਹੇ ਸਨ।

ਉਨ੍ਹਾਂ ਕਿਹਾ ਸੀ ਕਿ ਬੇਅਦਬੀ ਮਾਮਲਿਆਂ ਸਬੰਧੀ ਕੈਪਟਨ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੈਪਟਨ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕਰਨ ਨੂੰ ਤਾਂ ਬਹੁਤ ਕੁੱਝ ਹੋ ਸਕਦਾ ਹੈ ਪਰ ਗੱਲ ਤਾਂ ਨੀਅਤ ਦੀ ਹੈ। ਪਰਗਟ ਸਿੰਘ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀਆਂ ਕੋਈ ਮਾੜੀਆਂ ਨਹੀਂ ਹੁੰਦੀਆਂ ਸਗੋਂ ਉਨ੍ਹਾਂ ਨੂੰ ਚਲਾਉਣ ਵਾਲੇ ਬੰਦੇ ਮਾੜੇ ਹੁੰਦੇ ਹਨ। ਜਲੰਧਰ ਛਾਉਣੀ ਤੋਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਕਈ ਮੁੱਦਿਆਂ 'ਤੇ ਘੇਰਦੇ ਰਹੇ ਹਨ।ਪਰਗਟ ਸਿੰਘ ਨੇ ਚੰਡੀਗੜ੍ਹ ਵਿਚ ਅੱਜ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੀਆਂ ਨਾਕਾਮੀਆਂ ਗਿਣਵਾਈਆਂ।

ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਚੁੱਕਦਿਆਂ ਕਈ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਕਿਹਾ, "ਮੈਂ ਕੈਪਟਨ ਅਮਰਿੰਦਰ ਸਿੰਘ ਦੀ ਬੜੀ ਇੱਜ਼ਤ ਕਰਦਾ ਸੀ ਕਿਉਂਕਿ ਉਨ੍ਹਾਂ ਦੀ ਪ੍ਰਸ਼ਾਸਨਿਕ ਸਮਰੱਥਾ ਸਭ ਤੋਂ ਚੰਗੀ ਸੀ ਪਰ ਹੁਣ ਮੈਨੂੰ ਕਈਆਂ ਚੀਜ਼ਾਂ 'ਤੇ ਸ਼ੱਕ ਹੁੰਦਾ ਕਿ ਇਨ੍ਹਾਂ ਦੀ ਪ੍ਰਸ਼ਾਸਨਿਕ ਸਮਰੱਥਾ ਹੈ ਵੀ ਜਾਂ ਨਹੀਂ।" ਉਨ੍ਹਾਂ ਨੇ ਕਿਹਾ ਕਿ ਪਿਛਲੇ ਚਾਰ, ਸਾਢੇ ਚਾਰ ਸਾਲਾਂ ਦੌਰਾਨ ਸੀ. ਐੱਮ. ਦੇ ਪੀ. ਏ. 7 ਸਟਾਰ ਰਿਜ਼ੋਰਟ ਅਤੇ ਹੋਟਲ ਕਿਵੇਂ ਬਣਾ ਗਏ? ਇਸ ਦੀ ਜਾਂਚ ਜਾਂ ਕੇਸ ਕਿਉਂ ਨਹੀਂ ਹੋਇਆ ਅੱਜ ਤੱਕ?"

ਇਹ ਵੀ ਪੜ੍ਹੋ- ਵੱਡੀ ਰਾਹਤ! 10 ਗ੍ਰਾਮ ਸੋਨੇ ਦੀ ਕੀਮਤ 48 ਹਜ਼ਾਰ ਦੇ ਨੇੜੇ, ਚਾਂਦੀ ਵੀ ਡਿੱਗੀ

ਪਰਗਟ ਸਿੰਘ ਵੱਲੋਂ ਜਿਸ ਬੇਬਾਕੀ ਨਾਲ ਸਾਰਾ ਕੁਝ ਬਿਆਨ ਕੀਤਾ ਗਿਆ ਹੈ, ਉਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਚਰਚਾ ਛਿੜ ਗਈ ਹੈ ਕਿ ਵਿਧਾਇਕ ਪਰਗਟ ਸਿੰਘ ਦਾ ਸਿਆਸੀ ਭਵਿੱਖ ਕੀ ਹੋਵੇਗਾ? ਜਾਂ ਹੁਣ ਉਨ੍ਹਾਂ ਲਈ ਕਿਹੜੇ-ਕਿਹੜੇ ਬਦਲ ਬਚੇ ਹਨ? ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਪਿਛਲੇ ਬਿਆਨਾਂ ਨੂੰ ਦੇਖਿਆ ਜਾਵੇ ਤਾਂ ਉਹ ਪਰਗਟ ਸਿੰਘ ਨੂੰ ਨੌਜਵਾਨਾਂ ਦਾ ਆਦਰਸ਼ ਮੰਨਦੇ ਹਨ, ਅਜਿਹੇ ਹਾਲਾਤ ਵਿਚ ਪਰਗਟ ਸਿੰਘ ਨੂੰ ਅਨੁਸ਼ਾਸ਼ਨਹੀਣ ਹੋਣ ਦੇ ਦੋਸ਼ ਲਾ ਕੇ ਪਾਰਟੀ ਵਿਚੋਂ ਕੱਢਣਾ ਜਾਂ ਉਨ੍ਹਾਂ ਨੂੰ ਪਾਰਟੀ ਛੱਡਣ ਲਈ ਮਜਬੂਰ ਕਰਨਾ ਕਾਂਗਰਸ ਲਈ ਸਿਆਸੀ ਸੰਕਟ ਹੋ ਸਕਦਾ ਹੈ। ਹਾਲਾਂਕਿ, ਇਹ ਦੇਖਣਾ ਹੋਵੇਗਾ ਕਿ ਪਾਰਟੀ ਕੀ ਸਟੈਂਡ ਲੈਂਦੀ ਹੈ।

ਇਹ ਵੀ ਪੜ੍ਹੋ- ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਝੋਨੇ ਦੇ ਐੱਮ. ਐੱਸ. ਪੀ. 'ਚ ਕੀਤਾ ਵਾਧਾ


Sanjeev

Content Editor

Related News