ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਕੀਤਾ ਕਾਬੂ
Monday, Aug 21, 2023 - 10:26 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਏ. ਐੱਸ. ਆਈ. ਜਗਰੂਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਨਸੀਬਪੁਰਾ ਦੇ ਵਸਨੀਕ ਲਖਵੀਰ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਖਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਅਤੇ ਲੜਕੇ ਵਿਰੁੱਧ ਉਸ ਦੇ ਪਿੰਡ ਦੀਆਂ ਕੁਝ ਔਰਤਾਂ ਵੱਲੋਂ ਥਾਣਾ ਤਲਵੰਡੀ ਸਾਬੋ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਪੜਤਾਲ ਉਕਤ ਏ. ਐੱਸ. ਆਈ. ਵੱਲੋਂ ਕੀਤੀ ਜਾ ਰਹੀ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ. ਐੱਸ. ਆਈ. ਜਗਰੂਪ ਸਿੰਘ ਨੇ ਇਸ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਅਤੇ ਉਹ ਪਹਿਲਾਂ ਹੀ ਉਸ ਕੋਲ਼ੋਂ 5000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਏ. ਐੱਸ. ਆਈ. ਨੂੰ ਅੱਜ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਉੱਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਏ. ਐੱਸ. ਆਈ. ਜਗਰੂਪ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8