ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗ੍ਰਿਫ਼ਤਾਰ

08/05/2023 9:40:44 PM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉੱਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏ. ਐੱਸ. ਆਈ. ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏ. ਐੱਸ. ਆਈ. ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਹੈੱਡਮਾਸਟਰ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਦਰਿੰਦਗੀ ਦੀਆਂ ਟੱਪੀਆਂ ਹੱਦਾਂ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ. ਐੱਸ. ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਏ. ਐੱਸ. ਆਈ. ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਫ਼ਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐੱਫ. ਆਈ. ਆਰ. ਨੰ. 20 ਮਿਤੀ 05-08-2023 ਦਰਜ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਤਾਬੜਤੋੜ ਗੋਲ਼ੀਆਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Manoj

Content Editor

Related News