ਲੋਕ ਸਭਾ ਚੋਣਾਂ ਮਗਰੋਂ ਸਿਕੰਦਰ ਸਿੰਘ ਮਲੂਕਾ ''ਤੇ ਡਿੱਗੀ ਗਾਜ! (ਵੀਡੀਓ)

Saturday, Jun 15, 2024 - 11:00 AM (IST)

ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਸ ਤੋਂ ਪਹਿਲਾਂ ਮਲੂਕਾ ਨੂੰ ਹਲਕਾ ਮੌੜ ਦੀ ਇੰਚਾਰਜੀ ਤੋਂ ਵੀ ਹਟਾ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਨਵੀਂ ਅਨੁਸ਼ਾਸਨੀ ਕਮੇਟੀ ਦਾ ਐਲਾਨ ਕੀਤਾ। ਇਸ ਵਿਚ ਮਲੂਕਾ ਦੀ ਥਾਂ ਹੁਣ ਸੀਨੀਅਰ ਅਕਾਲੀ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਅਨੁਸ਼ਾਸਨੀ ਕਮੇਟੀ ਦੇ ਮੁਖੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤਿੰਨ ਮੈਂਬਰੀ ਕਮੇਟੀ ਵਿਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ 'ਤੇ ਦਿੱਤੇ ਬਿਆਨਾਂ ਲਈ ਗਰੇਵਾਲ ਨੇ ਰਾਜਾ ਵੜਿੰਗ ਨੂੰ ਘੇਰਿਆ, ਕਰ ਦਿੱਤਾ ਚੈਲੰਜ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਮੈਂਬਰੀ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਇਸ ਦੀ ਅਗਵਾਈ ਪਾਰਟੀ ਦੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ ਕਰਨਗੇ। ਕਮੇਟੀ ਦੇ 2 ਹੋਰ ਮੈਂਬਰ ਗੁਲਜ਼ਾਰ ਸਿੰਘ ਰਾਣੀਕੇ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਬਕਾ ਵਿਧਾਇਕ ਨੂੰ ਅਦਾਲਤ ਤੋਂ ਲੱਗਿਆ ਝਟਕਾ, ਪੜ੍ਹੋ ਪੂਰਾ ਮਾਮਲਾ

ਦੱਸ ਦਈਏ ਕਿ ਸਿਕੰਦਰ ਸਿੰਘ ਮਲੂਕਾ ਦੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੂੰਹ-ਪੁੱਤਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਭਾਜਪਾ ਨੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਚੋਣ ਮੈਦਾਨ ਵਿਚ ਉਤਾਰਿਆ ਸੀ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਤੋਂ ਬਰਾਬਰ ਦੀ ਦੂਰੀ ਬਣਾ ਕੇ ਰੱਖੀ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਵੀ ਸ਼ਾਮਲ ਨਹੀਂ ਸੀ ਹੋਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News