ਟ੍ਰੈਫ਼ਿਕ ਜਾਮ ਦੀ ਵਜ੍ਹਾ ਬਣਨ ਵਾਲੇ ''ਤੇ ਐਕਸ਼ਨ! ਕਰ ਲਿਆ ਗ੍ਰਿਫ਼ਤਾਰ

Friday, Sep 13, 2024 - 12:58 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਰਾਹੋਂ ਰੋਡ 'ਤੇ ਟ੍ਰੈਫ਼ਿਕ ਵਿਚ ਅੜਿੱਕਾ ਪਾਉਣ ਵਾਲੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਰਾਹੋਂ ਰੋਡ 'ਤੇ ਭਾਰੀ ਟ੍ਰੈਫ਼ਿਕ ਜਾਮ ਲੱਗਿਆ ਹੋਇਆ ਹੈ। 

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੇ ਚਾਚੇ ਘਰ NIA ਦੀ ਰੇਡ, ਚਾਚੀ ਨੂੰ ਲੈ ਗਏ ਥਾਣੇ (ਵੀਡੀਓ)

ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਵੇਖਿਆ ਕ੍ਰਿਸ਼ਨਾ ਕਲੋਨੀ ਵੱਲ ਕੁਲਵੰਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਇੰਦਰਾ ਕਲੋਨੀ ਨੇ ਬਿਲਡਿੰਗ ਬਣਾਉਣ ਲਈ ਰੇਤਾ, ਬਜਰੀ, ਇੱਟ ਤੇ ਹੋਰ ਸਾਮਾਨ ਰੱਖਿਆ ਹੋਇਆ ਹੈ। ਜਿਸ ਕਾਰਨ ਟ੍ਰੈਫ਼ਿਕ ਜਾਮ ਹੋ ਰਿਹਾ ਹੈ। ਇਸ ਮਗਰੋਂ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News