PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਕਾਰਵਾਈ ਸ਼ੁਰੂ, ਇਨ੍ਹਾਂ ਅਫ਼ਸਰਾਂ 'ਤੇ ਡਿੱਗੇਗੀ ਗਾਜ਼

Tuesday, Mar 21, 2023 - 05:16 AM (IST)

PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਕਾਰਵਾਈ ਸ਼ੁਰੂ, ਇਨ੍ਹਾਂ ਅਫ਼ਸਰਾਂ 'ਤੇ ਡਿੱਗੇਗੀ ਗਾਜ਼

ਜਲੰਧਰ (ਪੁਨੀਤ)– ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਰਿਟਾਇਰਡ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਬਣਾਈ ਗਈ 5 ਮੈਂਬਰੀ ਕਮੇਟੀ ਦੀ ਰਿਪੋਰਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਾਬਕਾ ਡੀ. ਜੀ. ਪੀ. ਸਣੇ ਕਈ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨਹੀਣਤਾ ਸਬੰਧੀ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਸ ਦੀ ਰਿਪੋਰਟ ਅੱਗੇ ਭੇਜ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਣਾ ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ, 'ਬਾਕਸਰ' ਸਿਰ ਸੀ ਲੱਖ ਰੁਪਏ ਦਾ ਇਨਾਮ

ਇਸ ਸਬੰਧ ਵਿਚ ਉਸ ਸਮੇਂ ਦੇ ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ, ਡੀ. ਆਈ. ਜੀ. ਇੰਦਰਬੀਰ ਸਿੰਘ, ਫਿਰੋਜ਼ਪੁਰ ਦੇ ਐੱਸ.ਐੱਸ. ਪੀ. ਹਰਮਨਦੀਪ ਸਣੇ ਕਈ ਅਧਿਕਾਰੀਆਂ ਨੂੰ ਅਨੁਸ਼ਾਸਨਹੀਣਤਾ ਸੂਚੀ ਵਿਚ ਮੁੱਖ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। ਉਥੇ ਹੀ ਜਾਂਚ ਕਮੇਟੀ ਵਲੋਂ ਭੇਜੀ ਗਈ ਰਿਪੋਰਟ ਵਿਚ ਸ਼ਾਮਲ ਹੋਰ ਅਧਿਕਾਰੀਆਂ ਨੂੰ ਵੀ ਕਾਰਵਾਈ ਵਿਚ ਸ਼ਾਮਲ ਕਰ ਲਿਆ ਗਿਆ ਹੈ। ਟੀਮ ਨੇ ਮੁੱਖ ਸਕੱਤਰ ਅਨਿਰੁੱਧ ਤਿਵਾਰੀ, ਪੁਲਸ ਮੁਖੀ ਐੱਸ. ਚਟੋਪਾਧਿਆਏ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਇਸ ਲਈ ਜ਼ਿੰਮੇਵਾਰ ਦੱਸਿਆ ਸੀ ਪਰ ਪੰਜਾਬ ਸਰਕਾਰ ਵਲੋਂ ਮੁੱਖ ਸਕੱਤਰ ਦਾ ਨਾਂ ਸ਼ਾਮਲ ਨਾ ਕਰਦੇ ਹੋਏ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - CBSE ਵਿਦਿਆਰਥੀਆਂ ਲਈ ਚੰਗੀ ਖ਼ਬਰ, ਇਸ ਵਿੱਦਿਅਕ ਸੈਸ਼ਨ ਤੋਂ ਘਟੇਗਾ ਪੜ੍ਹਾਈ ਦਾ ਬੋਝ!

ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਕੋਲੋਂ ਰਿਪੋਰਟ ਮੰਗੀ ਸੀ, ਉਥੇ ਹੀ ਕਾਰਵਾਈ ਵਿਚ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਨਾਰਾਜ਼ਗੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News