ਪੰਜਾਬ: 302 ਖਾਲੀ ਪਲਾਟ ਮਾਲਕਾਂ ''ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ
Saturday, Jul 12, 2025 - 02:21 PM (IST)

ਅੰਮ੍ਰਿਤਸਰ (ਰਮਨ)- ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚ ਸਥਿਤ ਖਾਲੀ ਪਏ ਪਲਾਟਾਂ, ਜਿਨ੍ਹਾਂ ’ਚ ਕੂੜਾ ਕਰਕਟ, ਗੰਦਗੀ ਅਤੇ ਬਰਸਾਤ ਦਾ ਗੰਦਾ ਪਾਣੀ ਇਕੱਠਾ ਹੁੰਦਾ ਹੈ, ਉਨ੍ਹਾਂ ਦੇ ਮਾਲਕਾਂ ਖਿਲਾਫ ਵੱਡੀ ਕਾਰਵਾਈ ਆਰੰਭੀ ਦਿੱਤੀ ਹੈ। ਨਗਰ ਨਿਗਮ ਦੇ ਸਿਹਤ ਵਿਭਾਗ ਵੱਲੋਂ 302 ਪਲਾਟ ਮਾਲਕਾਂ ਦੇ ਚਲਾਨ ਕੱਟੇ, ਜੁਰਮਾਨਾ ਲਾਇਆ ਅਤੇ 2 ਦਿਨ ਦੇ ਅੰਦਰ ਸਫਾਈ ਕਰਵਾਉਣ ਦੇ ਨੋਟਿਸ ਜਾਰੀ ਕੀਤੇ ਗਏ ਹਨ। ਪੂਰਬੀ ਜ਼ੋਨ ’ਚ 35, ਪੱਛਮੀ ਜ਼ੋਨ 55, ਕੇਂਦਰੀ ਜ਼ੋਨ ’ਚ 73, ਉੱਤਰੀ ਜ਼ੋਨ ’ਚ 60, ਦੱਖਣੀ ਜ਼ੋਨ ’ਚ 79 ਚਲਾਨ ਕੱਟੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ
ਹਾਲ ਹੀ ’ਚ ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਅੰਮ੍ਰਿਤਸਰ ਦੀ ਹਦੂਦ ’ਚ ਨਿੱਜੀ ਕਬਜ਼ੇ, ਮਾਲਕੀ ਵਾਲੇ ਖਾਲੀ ਪਏ ਪਲਾਟਾਂ ’ਚ ਕੂੜਾ ਕਰਕਟ, ਗੰਦਗੀ ਅਤੇ ਬਰਸਾਤ ਦੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਨਗਰ ਨਿਗਮ ਨੂੰ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਗਿਆ ਸੀ, ਜਿਸ ’ਤੇ ਨਗਰ ਨਿਗਮ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਿਗਮ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਖਾਲੀ ਪਲਾਟਾਂ ਦੇ ਮਾਲਕਾਂ ਖਿਲਾਫ ਕਾਰਵਾਈ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਸਨ।
ਸਿਹਤ ਅਧਿਕੀਰਆਂ ਡਾ. ਕਿਰਨ, ਡਾ. ਯੋਗੇਸ਼ ਅਰੋੜਾ ਅਤੇ ਏ. ਐੱਮ. ਓ. ਐੱਚ. ਡਾ. ਰਮਾ ਅਨੁਸਾਰ ਸਿਹਤ ਵਿਭਾਗ ਵੱਲੋਂ ਪੰਜਾਂ ਜ਼ੋਨਾਂ ’ਚ 302 ਚਲਾਨ ਜਾਰੀ ਕੀਤੇ ਗਏ ਹਨ ਅਤੇ ਦੋ ਦਿਨ ਦਾ ਨੋਟਿਸ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚਲਾਨਾਂ ਤਹਿਤ ਪਲਾਟ ਮਾਲਕਾਂ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
ਨਿਗਮ ਖੁਦ ਸਫਾਈ ਕਰਵਾ ਕੇ ਖਰਚ ਵਸੂਲੇਗਾ : ਨਿਗਮ ਕਮਿਸ਼ਨਰ
ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਖਾਲੀ ਪਲਾਟਾਂ ’ਚ ਪਿਆ ਕੂੜਾ-ਕਰਕਟ, ਗੰਦਗੀ ਅਤੇ ਬਰਸਾਤ ਦਾ ਗੰਦਾ ਪਾਣੀ ਸ਼ਹਿਰ ਵਾਸੀਆਂ ਦੀ ਸਿਹਤ ਲਈ ਬਹੁਤ ਨੁਕਸਾਨਦੇਹ ਹੈ ਕਿਉਂਕਿ ਇਸ ਨਾਲ ਕਈ ਤਰ੍ਹਾਂ ਦੇ ਕੀਟਾਣੂ ਪੈਦਾ ਹੁੰਦੇ ਹਨ ਅਤੇ ਬੀਮਾਰੀਆਂ ਫੈਲਣ ਦਾ ਡਰ ਰਹਿੰਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਆਪਣੇ ਅਧੀਨ ਆਉਂਦੇ ਜ਼ੋਨਾਂ ’ਚ ਜਿੱਥੇ-ਜਿੱਥੇ ਵੀ ਖਾਲੀ ਪਲਾਟ ਹਨ ਅਤੇ ਜਿਨ੍ਹਾਂ ’ਚ ਕੂੜਾ ਕਰਕਟ, ਗੰਦਗੀ ਜਾਂ ਬਰਸਾਤ ਦਾ ਗੰਦਾ ਪਾਣੀ ਖੜ੍ਹਾ ਹੈ, ਉਨ੍ਹਾਂ ਪਲਾਟ ਮਾਲਕਾਂ ਦੇ ਚਲਾਨ ਕੱਟੇ ਜਾਣ ਅਤੇ ਨੋਟਿਸ ਜਾਰੀ ਕੀਤੇ ਜਾਣ ਕਿ ਉਹ ਆਪਣੇ ਪਲਾਟਾਂ ਦੀ ਸਫਾਈ ਦੋ ਦਿਨਾਂ ’ਚ ਕਰਵਾ ਲੈਣ, ਨਹੀਂ ਤਾਂ ਨਗਰ ਨਿਗਮ ਵੱਲੋਂ ਆਪਣੇ ਪੱਧਰ ’ਤੇ ਸਫਾਈ ਕਰਵਾਏ ਜਾਣ ਅਤੇ ਇਸ ’ਤੇ ਆਉਣ ਵਾਲੇ ਖਰਚੇ ਦੀ ਭਰਪਾਈ ਉਨ੍ਹਾਂ ਕੋਲੋਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਦੇ ਹੁਕਮ
ਵਧੀਕ ਡਿਪਟੀ ਕਮਿਸ਼ਨਰ ਨੇ ਖਾਲੀ ਪਲਾਟਾਂ ’ਚੋਂ ਕੂੜਾ ਕਰਕਟ ਹਟਾਉਣ ਸਬੰਧੀ ਕੀਤੀ ਮੀਟਿੰਗ
ਵਧੀਕ ਡਿਪਟੀ ਕਮਿਸ਼ਨਰ (ਯੂ. ਡੀ.) ਡਾ. ਅਮਨਦੀਪ ਕੌਰ ਨੇ ਸ਼ਹਿਰ ’ਚ ਖਾਲੀ ਪਏ ਪਲਾਟਾਂ ’ਚੋਂ ਕੂੜਾ ਕਰਕਟ ਹਟਾਉਣ ਅਤੇ ਗੰਦਾ ਪਾਣੀ ਆਦਿ ਕੱਢਣ ਲਈ ਡੀ. ਸੀ. ਵੱਲੋਂ ਜਾਰੀ ਕੀਤੇ ਗਏ ਹੁਕਮਾਂ ’ਚ ਦਰਜ ਹਦਾਇਤਾਂ ਅਨੁਸਾਰ ਖਾਲੀ ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਜਾਣ ਸਬੰਧੀ ਅੰਮ੍ਰਿਤਸਰ ਜ਼ਿਲੇ ਦੇ ਸਮੂਹ ਨਗਰ ਕੌਸਲਾਂ/ਪੰਚਾਇਤਾਂ ਜ਼ਿਲਾ ਅੰਮ੍ਰਿਤਸਰ ਦੇ ਕਾਰਜਸਾਧਕ ਅਫ਼ਸਰਾਂ ਅਤੇ ਸੈਨਟਰੀ ਬ੍ਰਾਂਚ ਦੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8