ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
Wednesday, May 27, 2026 - 01:58 PM (IST)
ਤਲਵੰਡੀ ਭਾਈ (ਗੁਲਾਟੀ) : ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ 'ਤੇ ਕਾਰਵਾਈ ਕਰਨ ਦੇ ਹੁਕਮ ਜਾਰੀ ਹੈ। ਦਰਅਸਲ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ 70 ਕਰਮਚਾਰੀਆਂ ਖਿਲਾਫ ਕਰਵਾਈ ਕਰਨ ਲਈ ਇਕ ਪੱਤਰ ਸੀਨੀਅਰ ਕਪਤਾਨ ਪੁਲਸ ਫਿਰੋਜ਼ਪੁਰ ਨੂੰ ਭੇਜਿਆ ਗਿਆ ਹੈ। ਪੱਤਰ ਵਿਚ ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫਿਰੋਜ਼ਪੁਰ ਦੀਆਂ ਚੋਣਾਂ ਕਰਵਾਉਣ ਲਈ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਵਿ)-ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਫਿਰੋਜ਼ਪੁਰ ਵੱਲੋਂ ਸਟਾਫ ਦੀ ਨਿਯੁਕਤੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ ਇਸ ਦਿਨ ਹੋਇਆ ਛੁੱਟੀ ਦਾ ਐਲਾਨ
ਪੋਲਿੰਗ ਸਟਾਫ ਵੱਲੋਂ ਮਿਤੀ 25.05.2026 ਨੂੰ ਐੱਮ.ਐੱਲ.ਐੱਮ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਛਾਉਣੀ ਤੋਂ ਪੋਲਿੰਗ ਮਟੀਰਿਅਲ ਲੈ ਕੇ ਪੋਲਿੰਗ ਬੂਥਾਂ 'ਤੇ ਰਵਾਨਾ ਹੋਣਾ ਸੀ ਪਰ ਨਾਲ ਨੱਥੀ ਲਿਸਟ ਵਿਚ ਸ਼ਾਮਲ ਪੋਲਿੰਗ ਸਟਾਫ ਵੱਲੋਂ ਹਾਜ਼ਰ ਨਾ ਹੋਣ ਕਾਰਨ ਪੋਲਿੰਗ ਪਾਰਟੀਆਂ ਦੀ ਰਵਾਨਗੀ ਦਾ ਕੰਮ ਬਹੁਤ ਬੁਰੀ ਤਰ੍ਹਾ ਪ੍ਰਭਾਵਿਤ ਹੋਇਆ। ਉਨਾਂ ਨੱਥੀ ਲਿਸਟ ਵਿਚ ਸ਼ਾਮਲ ਅਧਿਕਾਰੀ/ਕਰਮਚਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ ਲਈ ਆਖਿਆ ਹੈ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
