ਨਾਈਟ ਕਲੱਬ ਦੇ ਪ੍ਰੋਪਰਾਈਟਰ ਖ਼ਿਲਾਫ਼ ਕਾਰਵਾਈ, 15 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

Thursday, Feb 12, 2026 - 10:40 AM (IST)

ਨਾਈਟ ਕਲੱਬ ਦੇ ਪ੍ਰੋਪਰਾਈਟਰ ਖ਼ਿਲਾਫ਼ ਕਾਰਵਾਈ, 15 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ (ਅਨਿਲ) : ਥਾਣਾ ਪੀ. ਏ. ਯੂ. ਦੀ ਪੁਲਸ ਨੇ 15 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣੇਦਾਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਮਿਤ ਚੌਧਰੀ ਪੁੱਤਰ ਵਰਿੰਦਰ ਚੌਧਰੀ ਵਾਸੀ ਕਿਚਲੂ ਨਗਰ ਸਿਵਲ ਲਾਈਨ ਨੇ ਪੁਲਸ ਕਮਿਸ਼ਨਰ ਨੂੰ 7 ਫਰਵਰੀ 2025 ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਲਵਲੀਨ ਰਾਏ ਪ੍ਰੋਪਰਾਈਟਰ ਨਾਈਟ ਕਲੱਬ ਨੂੰ 15 ਲੱਖ ਰੁਪਏ ਦਿੱਤੇ ਸਨ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ ਪੰਜਾਬ ਪੁਲਸ'

ਉਨ੍ਹਾਂ ਦੱਸਿਆ ਕਿ ਜਦੋਂ ਕੁਝ ਸਮੇਂ ਬਾਅਦ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਕਤ ਲਵਲੀਨ ਰਾਏ ਟਾਲ-ਮਟੋਲ ਕਰਨ ਲੱਗਾ ਅਤੇ ਪੈਸੇ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਸ ਵਲੋਂ ਪੁਲਸ ਦੇ ਉੱਚ ਅਧਿਕਾਰੀਆਂ ਵਲੋਂ ਉਕਤ ਮਾਮਲੇ ਦੀ ਸ਼ਿਕਾਇਤ ਕੀਤੀ ਗਈ। ਜਾਂਚ ਤੋਂ ਬਾਅਦ ਥਾਣਾ ਪੀ. ਏ. ਯੂ. ਦੀ ਪੁਲਸ ਨੂੰ ਮੁਲਜ਼ਮ ਲਵਲੀਨ ਰਾਏ ਖਿਲਾਫ ਧੋਖਾਦੇਹੀ ਕਰਨ ਦਾ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ।


author

Sandeep Kumar

Content Editor

Related News