ਸਰਕਾਰ ਵੱਲੋਂ 328 ਪਾਵਨ ਸਰੂਪਾਂ ਤੇ ਪਾਬੰਦੀਸ਼ੁਦਾ ਪੁਸਤਕ ਦੇ ਮਾਮਲੇ ’ਚ ਕਾਰਵਾਈ ਸਿੱਖ ਸੰਸਥਾਵਾਂ ’ਚ ਸਿੱਧੀ ਦਖ਼ਲਅੰਦਾਜ਼ੀ

Monday, Dec 08, 2025 - 10:02 PM (IST)

ਸਰਕਾਰ ਵੱਲੋਂ 328 ਪਾਵਨ ਸਰੂਪਾਂ ਤੇ ਪਾਬੰਦੀਸ਼ੁਦਾ ਪੁਸਤਕ ਦੇ ਮਾਮਲੇ ’ਚ ਕਾਰਵਾਈ ਸਿੱਖ ਸੰਸਥਾਵਾਂ ’ਚ ਸਿੱਧੀ ਦਖ਼ਲਅੰਦਾਜ਼ੀ

ਅੰਮ੍ਰਿਤਸਰ - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੀ ਪਾਬੰਦੀਸ਼ੁਦਾ ਹਿੰਦੀ ਪੁਸਤਕ ਦੇ ਮਾਮਲੇ ਵਿਚ ਬੀਤੇ ਕੱਲ ਕੀਤੀ ਕਾਨੂੰਨੀ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿਆਸਤ ਤੋਂ ਪ੍ਰੇਰਿਤ ਅਤੇ ਸਿੱਖ ਸੰਸਥਾਵਾਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ।

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਈਸ਼ਰ ਸਿੰਘ ਆਧਾਰਿਤ ਬਣਾਏ ਗਏ ਤਿੰਨ ਮੈਂਬਰੀ ਜਾਂਚ ਕਮਿਸ਼ਨ ਨੇ ਜੋ ਰਿਪੋਰਟ ਸੌਂਪੀ ਸੀ। ਉਸ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੁੱਚੇ ਮਾਮਲੇ ਵਿਚ ਦੋਸ਼ੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਬਣਦੀ ਕਾਰਵਾਈ ਕਰ ਦਿੱਤੀ ਹੈ।

ਇਸ ਕਾਰਵਾਈ ਨੂੰ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ-ਨਾਲ ਪੰਜ ਸਿੰਘ ਸਾਹਿਬ ਨੇ ਵੀ ਪ੍ਰਵਾਨ ਕੀਤਾ ਹੈ ਅਤੇ ਉਸ ਸਮੇਂ ਦੀ ਅੰਤ੍ਰਿੰਗ ਕਮੇਟੀਆਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮਾ ਜਾਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਨੇ ਆਪਣੇ ਜਨਰਲ ਇਜਲਾਸ ਵਿਚ ਮਤਾ ਪਾਸ ਕਰ ਕੇ ਖ਼ਾਲਸਾ ਪੰਥ ਕੋਲੋਂ ਖਿਮਾ ਜਾਚਨਾ ਕੀਤੀ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਮਾਮਲਾ ਪੈਸੇ ਦੇ ਹੇਰ-ਫੇਰ ਦਾ ਹੈ, ਨਾ ਕਿ ਬੇਅਦਬੀ ਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹ ਭੁਗਤਣ ਵਾਲੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਖੁਦ ਦੀ ਦਖ਼ਲਅੰਦਾਜ਼ੀ, ਸਪੱਸ਼ਟ ਕਰਦੀ ਹੈ ਕਿ ਇਹ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਹੈ।


author

Inder Prajapati

Content Editor

Related News