ਵਾਹਨਾਂ 'ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦਾ ਸਖ਼ਤ ਐਕਸ਼ਨ

Wednesday, Mar 29, 2023 - 12:56 PM (IST)

ਵਾਹਨਾਂ 'ਤੇ ਗ਼ੈਰ-ਕਾਨੂੰਨੀ ਸਟਿੱਕਰ ਲਾਉਣ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਦਾ ਸਖ਼ਤ ਐਕਸ਼ਨ

ਜਲੰਧਰ (ਧਵਨ) : ਪੰਜਾਬ ਪੁਲਸ ਨੇ ਸੂਬੇ ਵਿਚ ਵਾਹਨਾਂ ਤੋਂ ਗ਼ੈਰ-ਕਾਨੂੰਨੀ ਸਟਿੱਕਰ ਹਟਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਡੀ.ਜੀ.ਪੀ. ਗੌਰਵ ਯਾਦਵ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਾਹਨਾਂ ’ਤੇ ਲੱਗੇ ਗ਼ੈਰ-ਕਾਨੂੰਨੀ ਸਟਿੱਕਰਾਂ ਨੂੰ ਉਤਾਰਿਆ ਜਾਵੇ ਅਤੇ ਜੇਕਰ ਕੋਈ ਡਰਾਈਵਰ ਅਜਿਹੇ ਸਟਿੱਕਰ ਮੁੜ ਲਗਾਉਂਦਾ ਹੈ ਤਾਂ ਉਸ ਦਾ ਚਲਾਨ ਵੀ ਕੀਤਾ ਜਾਵੇ |

ਇਹ ਵੀ ਪੜ੍ਹੋ : ਵਿਸਾਖੀ ਲਿਸਟ 'ਚ ਸ਼ਾਮਲ ਹੋਇਆ ਨਵਜੋਤ ਸਿੱਧੂ ਦੀ ਰਿਹਾਈ ਦਾ ਮਾਮਲਾ, ਆਖ਼ਰੀ ਫ਼ੈਸਲਾ CM ਦਾ

ਸੂਬੇ ’ਚ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਤੋਂ ਬਾਅਦ ਪੁਲਸ ਹਿੰਸਾ ਅਤੇ ‘ਗੰਨ ਕਲਚਰ’ ਨੂੰ ਉਤਸ਼ਾਹਿਤ ਕਰਨ ਵਾਲੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਸੂਬੇ ’ਚ ਕਈ ਲੋਕਾਂ ਨੇ ਆਪਣੇ ਵਾਹਨਾਂ ’ਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਟਿੱਕਰ ਵੀ ਲਗਾਏ ਹੋਏ ਸਨ। ਪੰਜਾਬ ਪੁਲਸ ਨੇ ਚੈਕਿੰਗ ਦੌਰਾਨ ਭਿੰਡਰਾਂਵਾਲੇ ਦੇ ਸਟਿੱਕਰ ਵੀ ਉਤਾਰ ਦਿੱਤੇ ਅਤੇ ਵਾਹਨ ਚਾਲਕਾਂ ਨੂੰ ਅਜਿਹੇ ਸਟਿੱਕਰ ਮੁੜ ਨਾ ਲਗਾਉਣ ਲਈ ਕਿਹਾ।

ਇਹ ਵੀ ਪੜ੍ਹੋ : ਹਜ਼ਾਰਾਂ ਕਰੋੜ ਦਾ ਡਰੱਗਜ਼ ਰੈਕਟ ਮਾਮਲਾ : ਹਾਈਕੋਰਟ 'ਚ ਖੁੱਲ੍ਹ ਗਈਆਂ ਸੀਲਬੰਦ ਰਿਪੋਰਟਾਂ

ਡੀ.ਜੀ.ਪੀ. ਗੌਰਵ ਯਾਦਵ ਨੇ ਪੁਲਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਪੰਜਾਬ ਵਿਚ ਕਾਰਾਂ ਅਤੇ ਹੋਰ ਵਾਹਨਾਂ ’ਤੇ ਗ਼ੈਰ-ਕਾਨੂੰਨੀ ਸਟਿੱਕਰ ਲਗਾਉਣ ਵਾਲਿਆਂ ਨਾਲ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ’ਤੇ ਹਥਿਆਰਾਂ ਦੀਆਂ ਤਸਵੀਰਾਂ ਲਗਾਉਣਾ ਗੈ਼ੈਰ-ਕਾਨੂੰਨੀ ਹਨ। ਪੁਲਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਵਾਹਨਾਂ ’ਤੇ ਪੁਲਸ, ਫ਼ੌਜ ਅਤੇ ਹੋਰ ਸ਼ੱਕੀ ਸਟਿੱਕਰ ਲਗਾਉਣ ’ਤੇ ਵੀ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ : ਮੀਂਹ ਤੇ ਹਨੇਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਤਬਾਹ, ਜਾਣੋ ਅਗਲੇ ਦਿਨਾਂ ਤੱਕ ਕਿਹੋ-ਜਿਹਾ ਰਹੇਗਾ ਮੌਸਮ

‘ਗੰਨ ਕਲਚਰ’ ਨੂੰ ਉਤਸ਼ਾਹਿਤ ਕਰਨ ਵਾਲਿਆਂ ’ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਵੀ ਕੇਸ ਦਰਜ ਕੀਤਾ ਜਾ ਸਕਦਾ ਹੈ। ਪੰਜਾਬ ਪੁਲਸ ਨੇ ਭੜਕਾਊ ਸ਼ਬਦਾਂ ਵਾਲੇ ਸਟਿੱਕਰ ਵੀ ਉਤਾਰਨੇ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ : CM ਮਾਨ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਮੁਲਾਕਾਤ, ਵਾਟਰ ਸੈੱਸ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Harnek Seechewal

Content Editor

Related News