ਹੁਣ ਰੇਲਵੇ ਸਟੇਸ਼ਨ 'ਚ ਸ਼ੱਕੀ ਹਾਲਾਤ 'ਚ ਘੁੰਮਣ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖ਼ਤ ਹੁਕਮ

Monday, Sep 09, 2024 - 11:07 AM (IST)

ਹੁਣ ਰੇਲਵੇ ਸਟੇਸ਼ਨ 'ਚ ਸ਼ੱਕੀ ਹਾਲਾਤ 'ਚ ਘੁੰਮਣ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖ਼ਤ ਹੁਕਮ

ਜਲੰਧਰ (ਪੁਨੀਤ)- ਜਲੰਧਰ ਸਿਟੀ ਸਟੇਸ਼ਨ ਦੇ ਅੰਦਰ ਅਤੇ ਬਾਹਰ ਸ਼ੱਕੀ ਹਾਲਾਤ ’ਚ ਘੁੰਮਣ ਵਾਲਿਆਂ ਦੀ ਹੁਣ ਖੈਰ ਨਹੀਂ , ਕਿਉਂਕਿ ਜੀ. ਆਰ. ਪੀ. ਨੇ ਸਖ਼ਤੀ ਵਧਾ ਦਿੱਤੀ ਹੈ ਅਤੇ ਸਟੇਸ਼ਨ ਨੇੜੇ ਬਿਨਾਂ ਕਿਸੇ ਕਾਰਨ ਘੁੰਮਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਟੇਸ਼ਨ ਦੇ ਬਾਹਰ ਬੈਠੇ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਅਤੇ ਜੇਕਰ ਉਹ ਭਵਿੱਖ ’ਚ ਸਟੇਸ਼ਨ ਦੇ ਆਲੇ-ਦੁਆਲੇ ਬਿਨਾਂ ਕਾਰਨ ਘੁੰਮਣਗੇ ਤਾਂ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

ਇਸੇ ਲੜੀ ਤਹਿਤ ਜੀ. ਆਰ. ਪੀ. ਥਾਣਾ ਸਦਰ ਦੇ ਐੱਸ. ਐੱਚ. ਓ. ਪਲਵਿੰਦਰ ਸਿੰਘ ਭਿੰਡਰ ਨੇ ਸਟੇਸ਼ਨ ਦੇ ਅੰਦਰ ਅਤੇ ਬਾਹਰ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਇਕ ਦਰਜਨ ਵਿਅਕਤੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ। ਸਟੇਸ਼ਨ ਦੇ ਬਾਹਰ ਬਿਨਾਂ ਕਿਸੇ ਕਾਰਨ ਘੁੰਮਣ ਵਾਲਿਆਂ ਦੇ ਨਾਂ ਆਦਿ ਨੋਟ ਕੀਤੇ ਗਏ ਹਨ। ਇਸੇ ਲੜੀ ਤਹਿਤ ਸਟੇਸ਼ਨ ਦੇ ਬਾਹਰ ਹੇਹੜੀਆਂ ਆਦਿ ਲਾਉਣ ਵਾਲਿਆਂ ਨੂੰ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ

ਭਿੰਡਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਸਟੇਸ਼ਨ ਦੇ ਬਾਹਰ ਸ਼ਰਾਬ ਪੀਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ, ਜਦਕਿ ਸਟੇਸ਼ਨ ਦੇ ਸਾਹਮਣੇ ਬਿਨਾਂ ਕਿਸੇ ਕਾਰਨ ਬੈਠਣ ਦੀ ਮਨਾਹੀ ਦੇ ਹੁਕਮ ਦਿੱਤੇ ਗਏ ਹਨ। ਸਟੇਸ਼ਨ ’ਤੇ ਤਾਇਨਾਤ ਸਾਰੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਰੁਟੀਨ ਚੱਕਰ ਜਾਰੀ ਰੱਖਣ ਅਤੇ ਸ਼ੱਕੀ ਲੋਕਾਂ 'ਤੇ ਨਜ਼ਰ ਰੱਖਣ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News