ਤੇਜ਼ ਰਫ਼ਤਾਰ ਸਕਾਰਪੀਓ ਨੇ ਐਕਟਿਵਾ ਨੂੰ ਮਾਰ''ਤੀ ਟੱਕਰ, 2 ਦੀ ਹੋਈ ਦਰਦਨਾਕ ਮੌਤ
Sunday, Dec 01, 2024 - 02:53 AM (IST)
ਬਨੂੜ (ਗੁਰਪਾਲ)- ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਇਕ ਤੇਜ਼ ਰਫਤਾਰ ਸਕਾਰਪਿਓ ਦੀ ਟੱਕਰ ਕਾਰਨ ਐਕਟਿਵਾ ਸਵਾਰ 2 ਵਿਅਕਤੀਆਂ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਹੈ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐੱਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਸ਼ੰਭੂ ਕਲਾ ਦੇ ਵਸਨੀਕ ਹਰਭਜਨ ਸਿੰਘ ਪੁੱਤਰ ਫੁੰਮਣ ਸਿੰਘ (68) ਤੇ ਹਰਦਮ ਸਿੰਘ ਪੁੱਤਰ ਰਾਮ ਸਿੰਘ (69) ਐਕਟਿਵਾ ’ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਚੰਡੀਗੜ੍ਹ ਦੇ ਸੈਕਟਰ-32 ’ਚ ਸਥਿਤ ਗੌਰਮਿੰਟ ਹਸਪਤਾਲ ’ਚ ਦਵਾਈ ਲੈਣ ਲਈ ਜਾ ਰਹੇ ਸਨ। ਜਦੋਂ ਉਹ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਸਥਿਤ ਪਿੰਡ ਕਰਾਲਾ ਦੇ ਸਾਹਮਣੇ ਪਹੁੰਚੇ ਤਾਂ ਪਿੱਛਿਓਂ ਆ ਰਹੀ ਇਕ ਤੇਜ਼ ਰਫਤਾਰ ਸਕਾਰਪਿਓ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਨਹੀਂ ਰੁਕ ਰਿਹਾ ਚਾਈਨਾ ਡੋਰ ਦਾ ਆਤੰਕ, ਕੰਮ ਤੋਂ ਪਰਤਦੇ ਮੁਲਾਜ਼ਮ ਨਾਲ ਹੋ ਗਿਆ ਦਰਦਨਾਕ 'ਕਾਂਡ'
ਇਸ ਹਾਦਸੇ ’ਚ ਐਕਟਿਵਾ ਸਵਾਰ ਦੋਵੇਂ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਜਦੋਂ ਉਨ੍ਹਾਂ ਨੂੰ ਇਲਾਜ ਲਈ ਬਨੂੜ ਨੇੜਲੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ’ਚ ਹੀ ਹਰਭਜਨ ਸਿੰਘ ਦੀ ਮੌਤ ਹੋ ਗਈ, ਜਦਕਿ ਹਰਦਮ ਸਿੰਘ ਨੇ ਐਬੂਲੈਂਸ ’ਚ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਸਕਾਰਪਿਓ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਲਾਸ਼ਾਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਸਪੁਰਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ ; 1 ਮਹੀਨੇ ਦੀ ਮਾਸੂਮ ਬੱਚੀ ਨੇ ਤੋੜਿਆ ਦਮ, ਕਈ ਹੋਰ ਜ਼ਖ਼ਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e