ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ ਦਮ

Saturday, Jun 06, 2026 - 11:28 AM (IST)

ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ ਦਮ

ਜਲੰਧਰ (ਸ. ਹ.)–66 ਫੁੱਟੀ ਰੋਡ ’ਤੇ ਬੇਕਾਬੂ ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲ ਦਿੱਤਾ। ਕਾਹਲੀ ਵਿਚ ਐਕਟਿਵਾ ਸਵਾਰ ਨੂੰ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ 2 ਵਾਰ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ। ਐਕਟਿਵਾ ਚਾਲਕ ਨੂੰ ਹਾਦਸੇ ਵਿਚ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਸਨ। ਪੁਲਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਗੌਰਵ ਨਾਗਪਾਲ (40) ਨਿਵਾਸੀ ਨਿਊ ਰਾਜਾ ਗਾਰਡਨ ਨੇੜੇ ਮਿੱਠਾਪੁਰ ਚੌਕ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਦੀ ਇਕ ਛੋਟੀ ਬੇਟੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਜਾਣਕਾਰੀ ਦਿੰਦੇ ਮ੍ਰਿਤਕ ਗੌਰਵ ਨਾਗਪਾਲ ਦੇ ਭਰਾ ਦੀਪਕ ਨਾਗਪਾਲ ਨੇ ਦੱਸਿਆ ਕਿ ਵੀਰਵਾਰ ਸ਼ਾਮ 6 ਵਜੇ ਦੇ ਲਗਭਗ ਉਸ ਦੇ ਭਰਾ ਗੌਰਵ 66 ਫੁੱਟੀ ਰੋਡ ’ਤੇ ਬੇਕਰੀ ਦਾ ਸਾਮਾਨ ਖ਼ਰੀਦਣ ਗਿਆ ਸੀ। ਉਸ ਨੇ ਕਿਹਾ ਕਿ ਜਿਉਂ ਹੀ ਉਹ ਸਾਮਾਨ ਲੈ ਕੇ ਐਕਟਿਵਾ ’ਤੇ ਬੈਠਾ ਤਾਂ ਬੇਕਾਬੂ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਚਾਲਕ ਮੌਕੇ ਤੋਂ ਕਾਰ ਸਮੇਤ ਫ਼ਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਗੌਰਵ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਪਹੁੰਚਾਇਆ ਗਿਆ ਪਰ ਇਲਾਜ ਦੌਰਾਨ ਦੇਰ ਰਾਤ ਲਗਭਗ 3 ਵਜੇ ਉਨ੍ਹਾਂ ਨੂੰ ਹਾਰਟ ਅਟੈਕ ਆਇਆ ਪਰ ਡਾਕਟਰ ਨੇ ਸੀ. ਪੀ. ਆਰ. ਦੇ ਉਸ ਦਾ ਬਚਾਅ ਕਰ ਲਿਆ ਪਰ ਸ਼ੁੱਕਰਵਾਰ ਸਵੇਰੇ 6 ਵਜੇ ਦੋਬਾਰਾ ਹਾਰਟ ਅਟੈਕ ਆਉਣ ਨਾਲ ਗੌਰਵ ਨੂੰ ਬਚਾਇਆ ਨਹੀਂ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ

ਜਿਵੇਂ ਹੀ ਸੂਚਨਾ ਪੁਲਸ ਨੂੰ ਮਿਲੀ ਤਾਂ ਥਾਣਾ ਨੰਬਰ 7 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਨੰਬਰ 7 ਦੇ ਇੰਚਾਰਜ ਰਮੇਸ਼ ਕੁਮਾਰ ਨੇ ਕਿਹਾ ਕਿ ਮ੍ਰਿਤਕ ਗੌਰਵ ਨਾਗਪਾਲ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਣਪਛਾਤਾ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਕਿ ਜਲਦ ਤੋਂ ਜਲਦ ਚਾਲਕ ਦੀ ਪਛਾਣ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ ਵਰਗਾ ਹਾਦਸਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News