ਐਕਟਿਵਾ ਚੋਰੀ ਕਰਨ ਵਾਲਾ ਨੌਜਵਾਨ ਕਾਬੂ

Thursday, Sep 14, 2017 - 12:27 AM (IST)

ਐਕਟਿਵਾ ਚੋਰੀ ਕਰਨ ਵਾਲਾ ਨੌਜਵਾਨ ਕਾਬੂ

ਬਟਾਲਾ,   (ਸੈਂਡੀ)-  ਥਾਣਾ ਸਿਟੀ ਦੀ ਪੁਲਸ ਦੇ ਏ. ਐੱਸ. ਆਈ. ਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਪ੍ਰਵੀਨ ਕੁਮਾਰ ਪੁੱਤਰ ਕੁੰਦਨ ਲਾਲ ਵਾਸੀ ਠਠਿਆਰੀ ਗੇਟ ਬਟਾਲਾ ਨੇ ਲਿਖਵਾਇਆ ਹੈ ਕਿ ਬੀਤੀ 11 ਸਤੰਬਰ ਨੂੰ ਸ਼ਾਮ ਸਾਢੇ ਪੰਜ ਵਜੇ ਦੇ ਕਰੀਬ ਮੇਰੀ ਚਿੱਟੇ ਰੰਗ ਦੀ ਐਕਟਿਵਾ ਨੰ. ਪੀ. ਬੀ.-06 ਏ. ਐੱਚ. 4809 ਮਹਿਕ ਪੁੱਤਰ ਤਰਸੇਮ ਲਾਲ ਵਾਸੀ ਅੱਚਲੀ ਗੇਟ ਬਟਾਲਾ ਮੇਰੇ ਘਰ ਦੇ ਬਾਹਰ ਤੋਂ ਚੋਰੀ ਕਰਕੇ ਲੈ ਗਿਆ ਹੈ, ਜਿਸਦੇ ਕਾਰਨ ਪੁਲਸ ਨੇ ਕਾਰਵਾਈ ਕਰਦਿਆਂ ਉਕਤ ਨੌਜਵਾਨ ਦੇ ਵਿਰੁੱਧ ਥਾਣਾ ਸਿਟੀ 'ਚ ਕੇਸ ਦਰਜ ਕਰਨ ਦੇ ਬਾਅਦ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ ਸੀ ਅਤੇ ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਮਹਿਕ ਨੂੰ ਚੋਰੀ ਦੀ ਐਕਟਿਵਾ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। 


Related News