SGPC ਚੋਣਾਂ ਲਈ ਸ਼ੁਰੂ ਹੋਈਆਂ ਸਰਗਰਮੀਆਂ! ਅਧਿਕਾਰੀਆਂ ਨੂੰ ਜਾਰੀ ਹੋ ਗਏ ਹੁਕਮ

Saturday, Aug 03, 2024 - 12:26 PM (IST)

SGPC ਚੋਣਾਂ ਲਈ ਸ਼ੁਰੂ ਹੋਈਆਂ ਸਰਗਰਮੀਆਂ! ਅਧਿਕਾਰੀਆਂ ਨੂੰ ਜਾਰੀ ਹੋ ਗਏ ਹੁਕਮ

ਲੁਧਿਆਣਾ (ਪੰਕਜ)- ਸਿੱਖਾਂ ਦੀ ਸੁਪਰੀਮ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਦੀ ਆਹਟ ਸ਼ੁਰੂ ਹੋ ਗਈ ਹੈ। ਚੋਣਾਂ ’ਚ ਯੋਗ ਵੋਟਰਾਂ ਦੀ ਵੋਟ ਬਣਾਉਣ ਲਈ ਡੀ. ਸੀ. ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਪਿੰਡਾਂ ’ਚ ਕੈਂਪ ਲਗਾਉਣ ਦੇ ਹੁਕਮ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - CM ਮਾਨ ਮਗਰੋਂ ਸਪੀਕਰ ਨੂੰ ਵੀ ਨਹੀਂ ਮਿਲੀ ਵਿਦੇਸ਼ ਦੌਰੇ ਲਈ ਮਨਜ਼ੂਰੀ, ਸਿਆਸੀ ਕਾਨਫ਼ਰੰਸ ਲਈ ਜਾਣਾ ਸੀ USA

ਇਸ ਸਬੰਧੀ ਮਿੰਨੀ ਸਕੱਤਰੇਤ ਸਥਿਤ ਆਪਣੇ ਦਫਤਰ ’ਚ ਐੱਸ. ਡੀ. ਐੱਮ., ਤਹਿਸੀਲਦਾਰ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਜ਼ਰੀਏ ਮੀਟਿੰਗ ਕਰਦੇ ਹੋਏ ਡੀ. ਸੀ. ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਨਾਮਜ਼ਦਗੀ ਦੀ ਆਖਰੀ ਤਰੀਕ 16 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਇਸ ਨੂੰ ਧਿਆਨ ’ਚ ਰੱਖਦੇ ਹੋਏ ਸਾਰੇ ਅਧਿਕਾਰੀ ਆਪਣੇ-ਆਪਣੇ ਚੋਣ ਖੇਤਰ ’ਚ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ, ਜਿਸ ਦੇ ਲਈ ਬੀ. ਐੱਲ. ਓ., ਸੈਕਟਰ ਅਧਿਕਾਰੀਆਂ ਦੀ ਵੀ ਜਲਦ ਚੋਣ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਓਲੰਪਿਕ ਮੈਚ ਵੇਖਣ ਪੈਰਿਸ ਜਾਣਾ ਚਾਹੁੰਦੇ ਸੀ CM ਮਾਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

ਉਨ੍ਹਾਂ ਨੇ ਐੱਸ. ਡੀ. ਐੱਮ. ਅਤੇ ਹੋਰਨਾਂ ਅਧਿਕਾਰੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਸਬੰਧੀ ਕੰਮਾਂ ਦੀ ਦੇਖਭਾਲ ਕਰਨ ਅਤੇ ਯੋਗ ਵੋਟਰਾਂ ਦੀ ਸਹੂਲਤ ਲਈ ਪਿੰਡਾਂ ’ਚ ਵਿਸ਼ੇਸ਼ ਕੈਂਪ ਲਗਾਉਣ ਦੇ ਜਿਥੇ ਨਿਰਦੇਸ਼ ਦਿੱਤੇ, ਉਥੇ ਸਕੂਲ, ਕਾਲਜ ਅਤੇ ਹੋਰਨਾਂ ਸਿੱਖਿਆ ਅਦਾਰਿਆਂ ਵਿਚ ਵੀ ਵੋਟਰ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਡੀ. ਸੀ. ਨੇ ਦੱਸਿਆ ਕਿ 16 ਸਤੰਬਰ ਤੱਕ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਰਹੇਗੀ। 17 ਸਤੰਬਰ 2024 ਤੋਂ 8 ਅਕਤੂਬਰ ਤੱਕ ਵੋਟਰ ਲਿਸਟ ਦੀਆਂ ਤਿਆਰੀਆਂ ਅਤੇ ਪ੍ਰਿੰਟਿੰਗ ਦਾ ਕੰਮ ਹੋਵੇਗੀ। ਸ਼ੁਰੂਆਤੀ ਵੋਟਰ ਲਿਸਟ 9 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ ਜਿਨ੍ਹਾਂ ’ਤੇ 29 ਅਕਤੂਬਰ ਤੱਕ ਇਤਰਾਜ਼ ਲਗਾਇਆ ਜਾ ਸਕਦਾ ਹੈ, ਜਿਸ ਤੋਂ ਬਾਅਦ 26 ਨਵੰਬਰ 2024 ਨੂੰ ਫਾਈਨਲ ਵੋਟਰ ਲਿਸਟ ਦੀ ਪ੍ਰਿੰਟਿੰਗ ਕਰ ਦਿੱਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਖਡੂਰ ਸਾਹਿਬ 'ਚ ਵੱਡੀ ਵਾਰਦਾਤ! ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਦੱਸ ਦੇਈਏ ਕਿ ਐੱਸ. ਜੀ. ਪੀ. ਸੀ. ਦਾ ਗਠਨ 15 ਨਵੰਬਰ 1920 ਵਿਚ ਹੋਇਆ ਸੀ। 175 ਫਾਊਂਡਰ ਮੈਂਬਰਾਂ ਵਾਲੀ ਇਸ ਸੰਸਥਾ ਦਾ ਹੈੱਡ ਆਫਿਸ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ’ਚ ਸਥਿਤ ਹੈ ਅਤੇ ਇਸ ਵੱਲੋਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ’ਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਨਿਭਾਈ ਜਾਂਦੀ ਹੈ। ਹਰ 5 ਸਾਲ ਬਾਅਦ ਸੰਸਥਾ ਦੀ ਚੋਣ ਦੀ ਵਿਵਸਥਾ ਦੇ ਬਾਵਜੂਦ ਸਾਲ 2011 ਤੋਂ ਬਾਅਦ ਐੱਸ.ਜੀ.ਪੀ.ਸੀ. ਦੀਆਂ ਚੋਣਾਂ ਨਹੀਂ ਹੋਈਆਂ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News