ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ''ਚ ਅਨੁਪਮ ਖੇਰ ਨੂੰ ਨੋਟਿਸ ਜਾਰੀ

07/02/2020 6:02:33 PM

ਜਲੰਧਰ (ਵੈਬ ਡੈਸਕ): ਬਾਲੀਵੁੱਡ ਅਦਾਕਾਰ ਅਨੁਪਮ ਖੇਰ ਵਲੋਂ ਗੁਰੂ ਗੋਬਿੰਦ ਸਿੰਘ ਦੇ ਪਵਿੱਤਰ ਸ਼ਬਦਾਂ 'ਸਵਾ ਲਾਖ ਕੇ ਇਕ ਲੜਾਊ' ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਸਬੰਧੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਅਨੁਪਮ ਖੇਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਤੇ ਆਪਣੀ ਭੁੱਲ ਲਈ ਮੁਆਫ਼ੀ ਮੰਗਣ ਵਾਸਤੇ ਬੁਲਾਇਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਿਖਿਆ ਹੈ ਕਿ ਅਨੁਪਮ ਖੇਰ ਵਲੋਂ ਧਾਰਮਿਕ ਤੁਕ ਨਾਲ ਛੇੜਛਾੜ ਕੀਤੇ ਜਾਣ ਨਾਲ ਸਿੱਖਾਂ ਦੇ ਦਿਲ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ:  3 ਬੱਚਿਆਂ ਦੇ ਬਾਪ ਦਾ ਪਿਆਰ ਨਾ ਚੜ੍ਹਿਆ ਪ੍ਰਵਾਨ ਤਾਂ ਜ਼ਹਿਰੀਲੀ ਚੀਜ਼ ਨਿਗਲ ਕੇ ਪ੍ਰੇਮੀ ਜੋੜੇ ਨੇ ਦਿੱਤੀ ਜਾਨ

PunjabKesari

ਦੱਸ ਦਈਏ ਕਿ ਅਨੁਪਮ ਖੇਰ ਵਲੋਂ ਕੀਤੇ ਗਏ ਪਹਿਲੇ ਟਵੀਟ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਜਿਸ ਕਾਰਨ ਉਹ ਇਸ ਟਵੀਟ 'ਤੇ ਇਤਰਾਜ਼ ਜਾਹਿਰ ਕਰ ਰਹੇ ਹਨ। ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਗਰਮ ਹੋ ਗਈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ 'ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ। ਰਾਜਾ ਵੜਿੰਗ ਨੇ ਲਿਖਿਆ ਕਿ 'ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਨਾਲ ਛੇੜਛਾੜ ਕਰਨ ਦਾ ਹੱਕ ਤੁਹਾਨੂੰ ਕਿਸ ਨੇ ਦਿੱਤਾ? ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ। ਉਨ੍ਹਾਂ ਪੰਜਾਬ ਪੁਲਸ ਅਤੇ ਮੁੰਬਈ ਪੁਲਸ ਨੂੰ ਅਪੀਲ ਕੀਤੀ ਕਿ ਅਨੁਪਮ ਖੇਰ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਖੇਰ ਇਹ ਟਵੀਟ ਤੁਰੰਤ ਡਿਲੀਟ ਕਰਨ ਅਤੇ ਇਸ ਗਲਤੀ ਲਈ ਮੁਆਫ਼ੀ ਮੰਗਣ।

ਇਹ ਵੀ ਪੜ੍ਹੋ: 2022 'ਚ ਪੰਜਾਬ ਦੀ ਰਾਜਨੀਤਕ ਪਿੱਚ 'ਤੇ ਖੁੱਲ੍ਹ ਕੇ ਬੈਟਿੰਗ ਕਰਨ ਦੇ ਰੌਅ 'ਚ ਨਵਜੋਤ ਸਿੱਧੂ

PunjabKesari


Shyna

Content Editor

Related News