ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਨੇ CM ਭਗਵੰਤ ਮਾਨ ਨੂੰ ਦਿੱਤੀਆਂ ਧੀ ਦੇ ਜਨਮ ਦੀਆਂ ਵਧਾਈਆਂ

03/28/2024 3:41:25 PM

ਐਂਟਰਟੇਨਮੈਂਟ ਡੈਸਕ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਖ਼ੁਸ਼ੀਆਂ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਵਾਹਿਗੁਰੂ ਜੀ ਨੇ ਧੀ ਦੀ ਦਾਤ ਬਖ਼ਸ਼ੀ ਹੈ, ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ। ਉਥੇ ਹੀ ਪੰਜਾਬ ਦੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ CM ਮਾਨ ਨੂੰ ਵਧਾਈ ਦਿੰਦੀਆਂ ਕਿਹਾ ਕਿ ਵਾਹਿਗੁਰੂ ਜੀ ਇਸ ਬੱਚੀ ਨੂੰ ਲੰਬੀ ਉਮਰ ਤੇ ਤੰਦਰੁਸਤੀ ਬਖਸ਼ੇ। 

ਇਹ ਖ਼ਬਰ ਵੀ ਪੜ੍ਹੋ : ਵੀਤ ਬਲਜੀਤ ਤੋਂ ਪੁੱਤ ਦਾ ਗੀਤ 295 ਸੁਣ ਖਿੜ ਉੱਠਿਆ ਬਾਪੂ ਬਲਕੌਰ ਸਿੰਘ, ਵੀਡੀਓ 'ਚ ਦੇਖੋ ਕਿਵੇਂ ਪਾਇਆ ਭੰਗੜਾ

ਦੱਸ ਦਈਏ ਕਿ ਪੰਜਾਬੀ ਫ਼ਿਲਮ ਇੰਡਸਟਰੀ ਦਾ ਚਰਚਿਤ ਨਾਂ ਕਰਮਜੀਤ ਅਨਮੋਲ ਹੁਣ ਸਿਆਸੀ ਪਾਰੀ ਖੇਡਣ ਜਾ ਰਹੇ ਹਨ। ਆਮ ਆਦਮੀ ਪਾਰਟੀ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਚੋਣ ਮੈਦਾਨ 'ਚ ਉਤਾਰੇਗੀ। ਆਗਾਮੀ ਲੋਕ ਸਭਾ ਚੋਣਾਂ 'ਚ ਕਰਮਜੀਤ ਅਨਮੋਲ ਆਮ ਆਦਮੀ ਦੇ ਉਮੀਦਵਾਰ ਵਜੋਂ ਚੋਣ ਲੜਨਗੇ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਹੋਟਲ 'ਚ ਕੀਤਾ ਰੇਪ

ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਦੀ ਤਾਂ ਉਹ ਪੰਜਾਬੀ ਇੰਡਸਟਰੀ ਦੇ ਮਲਟੀ ਟੈਲੇਂਟਡ ਸਟਾਰ ਹਨ। ਉਹ ਕਮੇਡੀ ਅਦਾਕਾਰਾ ਹੋਣ ਤੋਂ ਇਲਾਵਾ ਕਈ ਫ਼ਿਲਮ ‘ਚ ਆਪਣੀ ਸੰਜੀਦਾ ਅਦਾਕਾਰੀ ਦੇ ਨਾਲ ਲੋਕਾਂ ਦੀ ਅੱਖਾਂ ਵੀ ਨਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਬਹੁਤ ਵਧੀਆ ਗਾਇਕ ਵੀ ਹਨ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸਿੰਗਲ ਟਰੈਕ ਵੀ ਦੇ ਚੁੱਕੇ ਹਨ। ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਗੀਤ ਵੀ ਗਾ ਚੁੱਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita