ਕੰਗਨਾ ਦੀ ਫ਼ਿਲਮ 'ਐਮਰਜੈਂਸੀ' 'ਤੇ SGPC ਦਾ ਫ਼ੈਸਲਾ, ਕਰ 'ਤਾ ਵੱਡਾ ਐਲਾਨ

Monday, Sep 30, 2024 - 12:17 PM (IST)

ਕੰਗਨਾ ਦੀ ਫ਼ਿਲਮ 'ਐਮਰਜੈਂਸੀ' 'ਤੇ SGPC ਦਾ ਫ਼ੈਸਲਾ, ਕਰ 'ਤਾ ਵੱਡਾ ਐਲਾਨ

ਅੰਮ੍ਰਿਤਸਰ : ਜਦੋਂ ਤੋਂ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦਾ ਐਲਾਨ ਹੋਇਆ ਉਦੋਂ ਤੋਂ ਫ਼ਿਲਮ ਦਾ ਵਿਰੋਧ ਹੋ ਰਿਹਾ ਹੈ। ਹੁਣ ਇਹ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਵਿਰੋਧ ਕਾਰਨ ਹੁਣ ਐੱਸ. ਜੀ. ਪੀ. ਸੀ. ਵੱਲੋਂ ਵੀ ਵੱਡਾ ਐਲਾਨ ਕੀਤਾ ਗਿਆ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ "ਕੰਗਨਾ ਇੱਕ ਕਲਾਕਾਰ ਹੈ ਉਹ ਐੱਮ. ਪੀ. ਬਣਨ ਤੋਂ ਬਾਅਦ ਵੀ ਕਲਾਕਾਰੀ ਵਿਖਾ ਰਹੀ ਹੈ। ਧਾਮੀ ਨੇ ਕਿਹਾ ਕਿ ਜੋ ਐਮਰਜੈਂਸੀ ਟੁੱਟੀ ਹੈ, ਇਸ 'ਚ ਸਿੱਖਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਇਸ ਫ਼ਿਲਮ 'ਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਅੱਤਵਾਦੀ ਦਿਖਾਉਣਾ ਸਹੀ ਨਹੀਂ ਹੈ। ਇਸ ਲਈ ਸੈਂਸਰ ਬੋਰਡ ਨੂੰ ਅਪੀਲ ਕੀਤੀ ਜਾਂਦੀ ਹੈਕਿ ਇਸ ਨੂੰ ਤੁਰੰਤ ਰੋਕਿਆ ਜਾਵੇ। 

ਇਹ ਖ਼ਬਰ ਵੀ ਪੜ੍ਹੋ ਹੈਰਾਨੀਜਨਕ! ਸਕੂਲ ਟੀਚਰ ਨਾਲ ਗੰਦੀ ਹਰਕਤ ਕਰਦੇ ਫੜਿਆ ਗਿਆ ਪ੍ਰਸਿੱਧ ਅਦਾਕਾਰ

ਕੰਗਨਾ ਦੀ ਫ਼ਿਲਮ ਖਿਲਾਫ਼ ਮਤਾ ਪਾਸ
ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ 'ਐਮਰਜੈਂਸੀ' ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ "ਇਸ ਫ਼ਿਲਮ 'ਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ।"

ਇਹ ਖ਼ਬਰ ਵੀ ਪੜ੍ਹੋ KRK ਦਾ ਗੁਰੂ ਰੰਧਾਵਾ ਨਾਲ ਪਿਆ ਪੰਗਾ, ਗਾਇਕ ਨੂੰ ਬੋਲੇ ਅਪਸ਼ਬਦ, ਕਿਹਾ- 2 ਰੁਪਏ ਦਾ ਐਕਟਰ

ਪੰਜਾਬ ਸਰਕਾਰ ਨੂੰ ਅਪੀਲ
ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ "ਪੰਜਾਬ ਸਰਕਾਰ 'ਐਮਰਜੈਂਸੀ' ਫ਼ਿਲਮ 'ਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ। ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਜਦੋਂ ਸਿੱਖ ਸਰਕਾਰਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੀ ਉਦਾਹਰਨ ਉੱਘੇ ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ, ਜੋ ਕਈ ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਨਾ ਕਰਨਾ ਹੈ।" ਹੁਣ ਵੇਖਣਾ ਹੋਵੇਗਾ ਕਿ ਇਸ ਮਤੇ ਨੂੰ ਪਾਸ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਫ਼ਿਲਮ 'ਤੇ ਰੋਕ ਲਗਾਈ ਜਾਵੇਗੀ ਜਾਂ ਨਹੀਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News