ਅਦਾਕਾਰਾ ਤਾਨੀਆ ਦੇ ਪਿਤਾ ''ਤੇ ਹੋਈ ਗੋਲੀਬਾਰੀ ਦੇ ਮਾਮਲੇ ''ਚ ਪੰਜਾਬ ਸਰਕਾਰ ਦਾ ਵੱਡਾ ਕਦਮ
Monday, Jul 07, 2025 - 05:28 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮਸ਼ਹੂਰ ਅਦਾਕਾਰ ਤਾਨੀਆ ਦੇ ਪਿਤਾ ਡਾ. ਅਨਿਲ ਕੰਬੋਜ ਦੇ ਗੋਲੀਆਂ ਲੱਗਣ ਕਾਰਣ ਮੈਡੀਸਿਟੀ ਹਸਪਤਾਲ ਮੋਗਾ ਵਿਖੇ ਚੱਲ ਰਹੇ ਇਲਾਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੀ.ਐੱਮ.ਸੀ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਕਮੇਟੀ ਬਣਾਈ ਗਈ ਹੈ। ਡਾਕਟਰੀ ਟੀਮਾਂ ਨਾਲ ਬਕਾਇਦਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਰੋਜ਼ਾਨਾ ਪੱਧਰ 'ਤੇ ਰਾਬਤਾ ਰੱਖ ਰਹੇ ਹਨ। ਇਹ ਜਾਣਕਾਰੀ ਡੀ.ਐੱਮ.ਸੀ ਦੇ ਪ੍ਰੋਫੈਸਰ ਤੇ ਨਾਜ਼ੁਕ ਸੰਭਾਲ ਅਤੇ ਮੈਡੀਸਨ ਵਿਭਾਗ ਦੇ ਮੁਖੀ ਡਾ. ਪ੍ਰੋਸ਼ਤਮ ਗੋਤਮ ਨੇ ਡਾ. ਅਨਿਲ ਕੰਬੋਜ ਦੀ ਸਿਹਤ ਜਾਂਚ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ।
ਇਹ ਵੀ ਪੜ੍ਹੋ : ਅਬੋਹਰ 'ਚ ਕੱਪੜਾ ਵਪਾਰੀ ਦਾ ਕਤਲ, ਇਸ ਗਰੁੱਪ ਨੇ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੁਣ ਪਤਾ ਲੱਗਾ ਅਸੀਂ ਕੌਣ
ਡਾ. ਪ੍ਰੋਸ਼ਤਮ ਗੋਤਮ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਜਿੱਥੇ ਸਰੀਰ ਦੇ ਬਹੁਤੇ ਹਿੱਸੇ ਪ੍ਰਭਾਵਿਤ ਹੋ ਜਾਂਦੇ ਹਨ, ਉਥੇ ਖੂਨ ਦੀ ਕਾਫ਼ੀ ਕਮੀ ਹੁੰਦੀ ਹੈ, ਜਿਸ ਲਈ ਮਾਹਿਰ ਡਾਕਟਰਾਂ ਦੀਆਂ ਟੀਮਾਂ ਲਗਾਤਾਰ ਆਪਣੇ ਵੱਲੋਂ ਅਨਿਲ ਕੰਬੋਜ ਦੀ ਸਿਹਤਯਾਬੀ ਲਈ ਹਰੇਕ ਟੈਕਨਾਲੌਜੀ 'ਤੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਿਕਵਰੀ ਨੂੰ ਥੋੜਾ ਸਮਾਂ ਲੱਗ ਸਕਦਾ ਹੈ ਜਿਸ ਲਈ ਡਾਕਟਰੀ ਟੀਮਾਂ ਵੱਲੋਂ ਪੂਰੀ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 31 ਲੱਖ ਪਰਿਵਾਰਾਂ ਨੂੰ ਵੱਡਾ ਝਟਕਾ, ਮਾਝਾ ਤੇ ਦੁਆਬਾ ਸਭ ਤੋਂ ਵੱਧ ਪ੍ਰਭਾਵਤ
ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਦਾਕਾਰ ਤਾਨੀਆ ਦੇ ਪਿਤਾ ਦੇ ਕੇਸ ਦੀ ਥੋੜੇ ਸਮੇਂ ਵਿਚ ਪੈਰਵੀ ਕਰਕੇ ਇਸ ਵਿਚਲੇ 3 ਦੋਸ਼ੀਆਂ ਨੂੰ ਗ੍ਰਿਫਤ ਵਿਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਭਾਵੇਂ ਉਹ ਕੋਈ ਵੀ ਹੋਵੇ। ਸਮੁੱਚੀ ਲੀਡਰਸ਼ਿਪ ਦੀਆਂ ਦੁਆਵਾਂ ਵੀ ਡਾ. ਅਨਿਲ ਨਾਲ ਹਨ ਅਤੇ ਪਰਮਾਤਮਾ ਦੀ ਕਿਰਪਾ ਨਾਲ ਉਹ ਜਲਦੀ ਸਿਹਤਯਾਬ ਹੋਣਗੇ।
ਇਹ ਵੀ ਪੜ੍ਹੋ : ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਪੰਜਾਬ, ਮਾਲਵੇ ਦੇ ਵੱਡੇ ਵਪਾਰੀ ਦਾ ਸ਼ਰੇਆਮ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e