ਆਦਮਪੁਰ ''ਚ ਸ਼ਰਮਨਾਕ ਘਟਨਾ, ਦਿਵਿਆਂਗ ਨੌਜਵਾਨ ਵੱਲੋਂ 11 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

Thursday, Aug 19, 2021 - 06:37 PM (IST)

ਆਦਮਪੁਰ ''ਚ ਸ਼ਰਮਨਾਕ ਘਟਨਾ, ਦਿਵਿਆਂਗ ਨੌਜਵਾਨ ਵੱਲੋਂ 11 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ ਥਾਣੇ ਅਧੀਨ ਪੈਂਦੇ ਇਕ ਪਿੰਡ ਵਿਚ 11 ਸਾਲਾ ਬੱਚੀ ਨਾਲ ਪਿੰਡ ਦੇ ਇਕ ਨੌਜਵਾਨ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕੇਸ ਦਰਜ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਬੱਚੀ ਦੀ ਮਾਤਾ ਨੇ ਦੱਸਿਆ ਕਿ ਉਸ ਦੇ ਪਤੀ ਦੀ 8 ਸਾਲ ਪਹਿਲਾਂ ਮੌਤ ਹੋ ਗਈ ਸੀ। ਉਸ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿਚ 2 ਕੁੜੀਆਂ ਇਕ ਮੁੰਡਾ ਹੈ।

ਇਹ ਵੀ ਪੜ੍ਹੋ: ਸੁਖਮੀਤ ਡਿਪਟੀ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਪਲਾਨਿੰਗ ’ਚ ਸ਼ਾਮਲ ਸੀ ਕਾਰੋਬਾਰੀ ਟਿੰਕੂ ਦਾ ਕਾਤਲ ਪੁਨੀਤ

ਉਸ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ਵਿਚ ਕੰਮ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੀ ਹੈ ਅਤੇ ਜਦੋਂ ਉਹ ਬੀਤੀ ਕੱਲ ਘਰ ਵਾਪਸ ਆਈ ਤਾਂ ਉਸ ਦੀ 11 ਸਾਲਾ ਛੋਟੀ ਕੁੜੀ ਨੇ ਦੱਸਿਆ ਕਿ ਪਿੰਡ ਦਾ ਹੀ ਇਕ ਨੌਜਵਾਨ ਬਲਜਿੰਦਰ ਸਿੰਘ ਉਰਫ਼ ਬਿੱਲਾ ਜੋਕਿ ਦਿਵਿਆਂਘ ਹੈ, ਉਨ੍ਹਾਂ ਦੇ ਘਰ ਆਇਆ ਅਤੇ ਉਸ ਦੀ ਛੋਟੀ ਲੜਕੀ ਨੂੰ ਇਕ ਕਮਰੇ ਵਿਚ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਜਬਰ-ਜ਼ਿਨਾਹ ਕੀਤਾ। ਉਸ ਨੇ ਦੱਸਿਆ ਕਿ ਉਹ ਬਲਜਿੰਦਰ ਸਿੰਘ ਦੇ ਘਰ ਸਫ਼ਾਈ ਦਾ ਕੰਮ ਕਰਦੀ ਹੈ, ਜਿਸ ਕਾਰਨ ਉਸ ਦਾ ਉਨ੍ਹਾਂ ਦੇ ਘਰ ਪਹਿਲਾ ਤੋਂ ਆਉਣਾ ਜਾਣਾ ਸੀ। ਆਦਮਪੁਰ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਹੁਣ ਨਕੋਦਰ ਵਿਖੇ ਪਿੰਡ ਹੁੰਦਲ ਢੱਡਾ ਦੇ ਖੇਤਾਂ 'ਚੋਂ ਮਿਲੇ 27 ਪਾਕਿਸਤਾਨੀ ਗੁਬਾਰੇ

ਨੋਟ- ਪੰਜਾਬ ਵਿਚ ਬੱਚੀਆਂ ਦੇ ਨਾਲ ਵਾਪਰ ਰਹੀਆਂ ਜਬਰ-ਜ਼ਿਨਾਹ ਦੀਆਂ ਅਜਿਹੀਆਂ ਘਟਨਾਵਾਂ ਸਬੰਧੀ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਜਵਾਬ 


author

shivani attri

Content Editor

Related News