ਆਦਮਪੁਰ ਤੋਂ ਦਿੱਲੀ, ਮੁੰਬਈ ਤੇ ਜੈਪੁਰ ਲਈ ਸਪਾਈਸ ਜੈੱਟ ਦੀ ਫਲਾਈਟ ਰਹੇਗੀ ਰੱਦ, ਜਾਣੋ ਵਜ੍ਹਾ

04/30/2021 11:50:55 AM

ਜਲੰਧਰ (ਸਲਵਾਨ)– ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੋਰੋਨਾ ਵਾਇਰਸ ਪੈਰ ਪਸਾਰ ਰਿਹਾ ਹੈ। ਕੋਰੋਨਾ ਕਾਰਨ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਹੁਣ ਹਵਾਈ ਸਫ਼ਰ ’ਤੇ ਵੀ ਕੋਵਿਡ ਦਾ ਅਸਰ ਨਜ਼ਰ ਆਉਣ ਲੱਗਾ ਹੈ। ਇਸ ਦੌਰਾਨ ਜਹਾਜ਼ ਵਿਚ ਸਫ਼ਰ ਕਰਨ ਵਾਲਿਆਂ ਦੀ ਗਿਣਤੀ ਘੱਟ ਹੋ ਗਈ ਹੈ। ਇਸ ਕਾਰਨ ਇਕੋ-ਇਕ ਹਵਾਈ ਲਿੰਕ ਆਦਮਪੁਰ ਤੋਂ ਦਿੱਲੀ, ਮੁੰਬਈ ਅਤੇ ਜੈਪੁਰ ਸਪਾਈਸ ਜੈੱਟ ਦੀ ਫਲਾਈਟ ਦੇ ਲਗਾਤਾਰ ਰੱਦ ਹੋਣ ਦੇ ਆਸਾਰ ਵਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ : ਕੈਪਟਨ ਨੇ ਕੋਵਿਡ ਰੋਗੀਆਂ ਲਈ ਤਿਆਰ ਕਰਵਾਏ 1 ਲੱਖ ਬੈਗ, ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਇਹ ਹੁਕਮ

ਪਿਛਲੇ ਦਿਨਾਂ ਤੋਂ ਦਿੱਲੀ-ਆਦਮਪੁਰ-ਦਿੱਲੀ ਫਲਾਈਟ ਨੂੰ ਰੱਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਯਾਤਰੀਆਂ ਨੂੰ ਦਿੱਲੀ ਜਾਣ ਲਈ ਭਾਰੀ ਪ੍ਰੇਸ਼ਾਨੀ ਆ ਰਹੀ ਹੈ। ਪੰਜਾਬ ਤੋਂ ਦਿੱਲੀ ਜਾਣ ਲਈ ਬੱਸ ਸੇਵਾ ਵੀ ਕਿਸਾਨ ਅੰਦੋਲਨ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਟਰੇਨਾਂ ਦੀ ਗਿਣਤੀ ਵੀ ਸੀਮਤ ਹੈ। ਯਾਤਰੀਆਂ ਨੂੰ ਸਭ ਤੋਂ ਵੱਡੀ ਪ੍ਰੇਸ਼ਾਨੀ ਫਲਾਈਟ ਦੇ ਸੰਚਾਲਨ ਨੂੰ ਲੈ ਕੇ ਹੋਣ ਵਾਲੀ ਸ਼ਸ਼ੋਪੰਜ ਵਾਲੀ ਸਥਿਤੀ ਤੋਂ ਹੈ। ਵਜ੍ਹਾ ਇਹ ਹੈ ਕਿ ਸਪਾਈਸ ਜੈੱਟ ਦੀ ਫਲਾਈਟ ਨੂੰ ਬੰਦ ਨਹੀਂ ਕੀਤਾ ਗਿਆ, ਸਗੋਂ ਫਲਾਈਟ ਰੱਦ ਹੋਣ ਦੀ ਸੂਚਨਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : PGI 'ਚ ਦਾਖ਼ਲ ਜਬਰ-ਜ਼ਿਨਾਹ ਪੀੜਤਾ 7 ਸਾਲਾ ਬੱਚੀ ਇਕ ਮਹੀਨੇ ਤੋਂ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਜੰਗ

ਮਿਲੀ ਜਾਣਕਾਰੀ ਮੁਤਾਬਕ ਹੁਣ 30 ਅਪ੍ਰੈਲ, 1 ਮਈ ਤੋਂ ਦਿੱਲੀ ਤੋਂ ਆਦਮਪੁਰ, ਮੁੰਬਈ ਤੋਂ ਆਦਮਪੁਰ 2 ਮਈ ਤੱਕ ਅਤੇ ਆਦਮਪੁਰ ਤੋਂ ਜੈਪੁਰ ਲਈ 30 ਮਈ ਤੱਕ ਸਪਾਈਸ ਜੈੱਟ ਦੀ ਫਲਾਈਟ ਰੱਦ ਰਹੇਗੀ।

ਇਹ ਵੀ ਪੜ੍ਹੋ : ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

shivani attri

This news is Content Editor shivani attri