ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ ਉਮੀਦਵਾਰ ਜਿੱਤੇ

Friday, May 29, 2026 - 04:41 PM (IST)

ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ ਉਮੀਦਵਾਰ ਜਿੱਤੇ

ਆਦਮਪੁਰ (ਵੈੱਬ ਡੈਸਕ)- ਨਗਰ ਕੌਂਸਲ ਆਦਮਪੁਰ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਥੇ ਕੁੱਲ੍ਹ 13 ਵਾਰਡਾਂ ਵਿਚ ਨਗਰ ਕੌਂਸਲ ਦੀਆਂ ਚੋਣਾਂ ਹੋਈਆਂ ਸਨ, ਜਿਸ ਦੇ ਨਤੀਜੇ ਹੁਣ ਮੁਕੰਮਲ ਹੋ ਚੁੱਕੇ ਹਨ। ਸੱਤਾਧਿਰ ਨੇ ਇਥੇ 10 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਉਥੇ ਹੀ ਆਜ਼ਾਦ ਉਮੀਦਵਾਰਾਂ ਨੇ 3 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਵਿਰੋਧੀ ਧਿਰਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਪਣੇ ਖਾਤੇ ਤੱਕ ਵੀ ਨਹੀਂ ਖੋਲ੍ਹ ਸਕੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ ਮੁਸੀਬਤ

ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਸਵੇਰ ਤੋਂ ਲਗਾਤਾਰ ਜਾਰੀ ਹੈ। ਕੁੱਲ੍ਹ 341 ਉਮੀਦਵਾਰਾਂ ਨੇ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਨੂੰ ਸ਼ਾਂਤੀਪੂਰਨ, ਪਾਰਦਰਸ਼ਿਤਾ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਸਾਰੀਆਂ ਜ਼ਰੂਰੀ ਪ੍ਰਬੰਧ ਕੀਤੇ ਹੋਏ ਹਨ।

ਇਹ ਵੀ ਪੜ੍ਹੋ: BJP ਨੇ ਮੁਕੇਰੀਆਂ 'ਚ ਕੀਤਾ ਹੈਰਾਨ, ਵਿਰੋਧੀ ਕਰਤੇ ਚਿੱਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News