ਆਦਮਪੁਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ

09/07/2019 12:48:49 PM

ਆਦਮਪੁਰ(ਗੁਲਸ਼ਨ) : ਵਾਲਮੀਕਿ ਭਾਈਚਾਰੇ ਵੱਲੋਂ ਇਕ ਨਿੱਜੀ ਟੀ.ਵੀ. ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਰਾਮ ਸਿਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ ਦੇ ਰਸੋਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤਹਿਤ ਅੱਜ ਆਦਮਪੁਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਵਾਲਮੀਕਿ ਭਾਈਚਾਰੇ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੀਰੀਅਲ 'ਤੇ ਤੁਰੰਤ ਰੋਕ ਲਗਾਉਣ ਅਤੇ ਟੀ.ਵੀ. ਚੈਨਲ 'ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

cherry

This news is Content Editor cherry