ਆਦਮਪੁਰ ਹਵਾਈ ਅੱਡੇ ਪਹੁੰਚਣ 'ਤੇ ਉਪ ਰਾਸ਼ਟਰਪਤੀ ਨਾਇਡੂ ਦਾ ਐੱਸ. ਐੱਸ. ਪੀ. ਵਲੋਂ ਨਿੱਘਾ ਸਵਾਗਤ (ਤਸਵੀਰਾਂ)

Monday, Oct 22, 2018 - 05:18 PM (IST)

ਆਦਮਪੁਰ ਹਵਾਈ ਅੱਡੇ ਪਹੁੰਚਣ 'ਤੇ ਉਪ ਰਾਸ਼ਟਰਪਤੀ ਨਾਇਡੂ ਦਾ ਐੱਸ. ਐੱਸ. ਪੀ. ਵਲੋਂ ਨਿੱਘਾ ਸਵਾਗਤ (ਤਸਵੀਰਾਂ)

ਆਦਮਪੁਰ (ਜਲੰਧਰ) - ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਜ਼ਿਲਾ ਪ੍ਰਸ਼ਾਸਨ ਵਲੋਂ ਅੱਜ ਆਦਮਪੁਰ ਹਵਾਈ ਅੱਡੇ ਵਿਖੇ ਉਪ ਰਾਸ਼ਟਰਪਤੀ ਸ੍ਰੀ ਵੈਂਕਈਆ ਨਾਇਡੂ ਦਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਾਣ ਤੋਂ ਪਹਿਲਾਂ ਨਿੱਘਾ ਸਵਾਗਤ ਕੀਤਾ ਗਿਆ।

PunjabKesari

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਆਰੋੜਾ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਸੀਨੀਅਰ ਸੁਪਰਡੈਂਟ ਆਫ਼ ਪੁਲਸ ਸ੍ਰੀ ਨਵਜੋਤ ਸਿੰਘ ਮਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਜਸਬੀਰ ਸਿੰਘ ਨੇ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। 

PunjabKesari

ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਵੱਡੀ ਗਿਣਤੀ 'ਚ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ/ਕਰਮਚਾਰੀ ਮੌਜੂਦ ਸਨ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ੍ਰੀ ਸੰਜੀਵ ਸ਼ਰਮਾ, ਡੀ.ਐੱਸ.ਪੀ. ਸ੍ਰੀ ਸੁਰਿੰਦਰ ਕੁਮਾਰ, ਮਾਲ ਵਿਭਾਗ ਦੇ ਅਫ਼ਸਰ ਤਪਨ ਭਨੋਟ, ਗੁਰਪ੍ਰੀਤ ਸਿੰਘ ਅਤੇ ਪਰਦੀਪ ਕੁਮਾਰ, ਖ਼ੁਰਾਕ ਸੁਰੱਖਿਆ ਅਫ਼ਸਰ ਰਾਸ਼ੂ ਮਹਾਜਨ ਆਦਿ ਹਾਜ਼ਰ ਸਨ।

PunjabKesari


Related News