ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਏ. ਡੀ. ਸੀ. ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ

Friday, Sep 01, 2023 - 04:27 PM (IST)

ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਏ. ਡੀ. ਸੀ. ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ

ਜਲੰਧਰ (ਬਿਊਰੋ) : ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਨੂੰ ਅਸਰਦਾਰ ਢੰਗ ਨਾਲ ਫ਼ੈਲਣ ਤੋਂ ਰੋਕਿਆ ਜਾ ਸਕਦਾ ਹੈ ਜੇਕਰ ਕੁਝ ਮਿੰਟ ਲਗਾ ਕੇ ਇਹ ਯਕੀਨੀ ਬਣਾ ਲਿਆ ਜਾਵੇ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼ ਪਾਣੀ ਇਕੱਠਾ ਨਹੀਂ ਹੋਣ ਦਿੱਤਾ ਜਾਵੇਗਾ। ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਰਿੰਦਰ ਪਾਲ ਸਿੰਘ ਬਾਜਵਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਥੇ ਵੀ ਐਡੀਜ਼ ਮੱਛਰ ਪੈਦਾ ਹੋ ਸਕਦੇ ਹਨ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਉਹ ਆਪਣੇ-ਆਪ ਅਤੇ ਹੋਰਨਾਂ ਨੂੰ ਵੀ ਡੇਂਗੂ ਤੋਂ ਬਚਾਅ ਸਕਣਗੇ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦਾ ਦਾਇਰਾ 200 ਮੀਟਰ ਦੇ ਘੇਰੇ ਤੱਕ ਹੈ, ਇਸ ਲਈ ਜੇਕਰ ਲੋਕ ਆਪਣੇ ਘਰਾਂ ਦੀ ਸਾਫ਼-ਸਫ਼ਾਈ ਕਰਨ ਦੇ ਨਾਲ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਉਤਸ਼ਾਹਿਤ ਕਰਨਗੇ ਤਾਂ ਇਹ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਖਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਆਂ ਅਤੇ ਘਰ ’ਚ ਰੱਖੇ ਹੋਰ ਬਰਤਾਨਾਂ ’ਚ ਸਾਫ਼ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ। ਬਾਜਵਾ ਨੇ ਕਿਹਾ ਕਿ ਹੁਣ ਤੱਕ ਜ਼ਿਲ੍ਹੇ ’ਚ 48 ਡੇਂਗੂ ਦੇ ਕੇਸ ਸਾਹਮਣੇ ਆ ਚੁੱਕੇ ਹਨ ਅਤੇ ਪਿਛਲੇ ਸਾਲਾਂ ਦੇ ਮੁਕਾਬਲੇ ਹੁਣ ਇਹ ਬਿਮਾਰੀ ਵੱਡੇ ਪੱਧਰ ’ਤੇ ਕਾਬੂ ਹੇਠ ਹੈ।

ਇਹ ਵੀ ਪੜ੍ਹੋ : ਅਮਰੀਕਾ ’ਚ ਕੋਵਿਡ ਨੇ ਫਿਰ ਦਿੱਤੀ ਦਸਤਕ, ਹਸਪਤਾਲਾਂ ’ਚ 24 ਫੀਸਦੀ ਮਰੀਜ਼, ਮਾਹਿਰਾਂ ਨੇ ਦਿੱਤੀ ਚਿਤਾਵਨੀ

ਉਨ੍ਹਾਂ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਸਰਗਰਮੀਆਂ ਅਧੀਨ ਮਨਾਇਆ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਡੇਂਗੂ ਦੀ ਬਿਮਾਰੀ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਬਾਰੇ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਕਿ ਡੇਂਗੂ ਨੂੰ ਕਾਬੂ ਹੇਠ ਰੱਖਣ ਲਈ ਆਪਣੇ-ਆਪਣੇ ਖੇਤਰਾਂ ’ਚ ਡਰਾਈ ਡੇਅ ਮੁਹਿੰਮ ਦੀ ਅਗਵਾਈ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਵਲੋਂ ਆਮ ਆਦਮੀ ਕਲੀਨਿਕਾਂ ਦੀ ਕਾਰਜ ਪ੍ਰਣਾਲੀ, ਐੱਮ. ਆਰ. ਇਲੀਮੀਨੇਸ਼ਨ ਪ੍ਰੋਗਰਾਮ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ, ਡੀ-ਅਡੈਕਸ਼ਨ ਅਤੇ ਓਟਸ ਸੈਂਟਰਾਂ, ਜਨਨੀ ਸੁਰੱਕਸ਼ਾ ਯੋਜਨਾ, ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਤੇ ਹੋਰਨਾਂ ਦਾ ਵੀ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ : ਰਾਜਸਥਾਨ ’ਚ ਵਸੁੰਧਰਾ ਨੂੰ ‘ਇਗਨੋਰ’ ਕਰ ਕੇ ਚੋਣ ਲੜਨੀ ਇੰਨੀ ਵੀ ਆਸਾਨ ਨਹੀਂ ਭਾਜਪਾ ਲਈ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News