ਨਸ਼ੇੜੀ ਪਤੀ ਦੇ ਤਸ਼ੱਦਦ ਤੋਂ ਤੰਗ ਆਈ, 3 ਬੱਚਿਆਂ ਦੀ ਮਾਂ ਨੇ ਲਿਆ ਫ਼ਾਹਾ

Wednesday, Aug 25, 2021 - 06:25 PM (IST)

ਨਸ਼ੇੜੀ ਪਤੀ ਦੇ ਤਸ਼ੱਦਦ ਤੋਂ ਤੰਗ ਆਈ, 3 ਬੱਚਿਆਂ ਦੀ ਮਾਂ ਨੇ ਲਿਆ ਫ਼ਾਹਾ

ਤਲਵੰਡੀ ਭਾਈ ( ਗੁਲਾਟੀ): ਨੇੜਲੇ ਪਿੰਡ ਲੱਲੇ ਵਿੱਚ ਅੱਜ ਸਵੇਰੇ ਇਕ ਵਿਆਹੁਤਾ ਕੁੜੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੇ ਆਪ ਨੂੰ ਛੱਤ ਵਾਲੇ ਪੱਖੇ ਨਾਲ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਦਵਿੰਦਰ ਸਿੰਘ ਆਜ਼ਾਦ ਨੇ ਦੱਸਿਆ ਕਿ ਅੱਜ ਸਵੇਰੇ ਪੁਲਸ ਨੂੰ ਸੂਚਨਾ ਮਿਲੀ ਕਿ ਪਿੰਡ ਲੱਲੇ ਵਿਖੇ ਇਕ 26 ਸਾਲਾ ਵਿਆਹੁਤਾ ਹਰਪ੍ਰੀਤ ਕੌਰ ਪਤਨੀ ਗੁਰਪਿਆਰ ਸਿੰਘ ਵਾਸੀ ਲੱਲੇ ਪੱਖੇ ਨਾਲ ਲਟਕੇ ਫ਼ਾਹਾ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਮਾਮਲਾ ਦਰਜ ਕਰ ਕੇ ਦੋਸ਼ੀ ਖ਼ਿਲਾਫ਼ ਬਣਦੀ ਕਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ,6 ਮਹੀਨੇ ਦੀ ਮਾਸੂਮ ਬੱਚੀ ਦਾ ਸੀ ਪਿਤਾ

ਮੇਰੀ ਧੀ ਨੂੰ ਤੰਗ ਪ੍ਰੇਸ਼ਾਨ ਅਤੇ ਕੁੱਟ-ਮਾਰ ਕਰਦਾ ਸੀ
ਇਸ ਸਬੰਧੀ ਕੁੜੀ ਦੇ ਪਿਤਾ ਰਣਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਚੂਹੜ ਚੱਕ ਨੇ ਦੱਸਿਆ ਕਿ ਉਸ ਦੀ ਕੁੜੀ ਹਰਪ੍ਰੀਤ ਕੌਰ ਉਮਰ 26 ਸਾਲ ਦਾ ਵਿਆਹ 6 ਸਾਲ ਪਹਿਲਾਂ ਗੁਰਪਿਆਰ ਸਿੰਘ ਵਾਸੀ ਲੱਲੇ ਨਾਲ ਗੁਰ ਮਰਿਆਦਾ ਅੁਨਸਾਰ ਕੀਤਾ ਸੀ, ਜਿਨ੍ਹਾਂ ਦੇ 3 ਬੱਚੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਉਸਦਾ ਜਵਾਈ ਨਸ਼ੇ ਦਾ ਆਦੀ ਹੋਣ ਕਰ ਕੇ ਉਸਦੀ ਧੀ ਨੂੰ ਤੰਗ ਪਰੇਸ਼ਾਨ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਉਸ ਦੀ ਕੁੱਟਮਾਰ ਕੀਤੀ ਗਈ। ਅੱਜ ਸਵੇਰੇ ਸਾਨੂੰ ਦੱਸਿਆ ਗਿਆ ਕਿ ਹਰਪ੍ਰੀਤ ਕੌਰ ਨੇ ਫਾਹਾ ਲੈ ਲਿਆ ਹੈ, ਜਿਸ ਕਰਕੇ ਉਸਦੀ ਮੌਤ ਹੋ ਗਈ ਹੈ, ਜਦੋਂ ਅਸੀਂ ਉੱਥੇ ਪੁੱਜੇ ਤਾਂ ਦੇਖਿਆ ਕਿ ਮੇਰੀ ਧੀ ਮਰੀ ਪਈ ਸੀ। ਇਸ ਦੌਰਾਨ ਸਾਡੇ ਨਾਲ ਵੀ ਕੁੱਟ-ਮਾਰ ਕੀਤੀ ਗਈ। ਪੀੜਤ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਪਾਕਿ ਸਰਕਾਰ ਵਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ’ਤੇ ਹਰਸਿਮਰਤ ਨੇ ਕੇਂਦਰ ਨੂੰ ਕੀਤੀ ਇਹ ਅਪੀਲ


author

Shyna

Content Editor

Related News