ਨਸ਼ੇੜੀ ਨੌਜਵਾਨ ਨੇ ਦਰੱਖ਼ਤ ਨਾਲ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ

Wednesday, Jan 26, 2022 - 06:21 PM (IST)

ਨਸ਼ੇੜੀ ਨੌਜਵਾਨ ਨੇ ਦਰੱਖ਼ਤ ਨਾਲ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ

ਰਾਜਾਸਾਂਸੀ (ਰਾਜਵਿੰਦਰ) - ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਦੇ ਹੋਟਲ ਰੈਡੀਸਨ ਨੇੜੇ ਇੱਕ ਨਸ਼ੇੜੀ ਨੌਜਵਾਨ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀ.ਐੱਸ.ਪੀ ਏਅਰ ਪੋਰਟ ਸਤਨਾਮ ਸਿੰਘ ਅਤੇ ਐੱਸ.ਐੱਚ.ਓ. ਪੁਲਸ ਥਾਣਾ ਏਅਰਪੋਰਟ ਕਲਜੀਤ ਕੌਰ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਪੁਲਸ ਨੇ ਲਾਸ਼ ਨੂੰ ਦਰਖ਼ਤ ਤੋਂ ਉਤਾਰ ਕੇ ਆਪਣੇ ਕਬਜ਼ੇ ’ਚ ਲੈ ਲਈ ਅਤੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤੀ। ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼


author

rajwinder kaur

Content Editor

Related News