ਵੋਟਰ ਸੂਚੀ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਹੁਕਮ ਜਾਰੀ

Monday, Dec 18, 2023 - 06:47 PM (IST)

ਵੋਟਰ ਸੂਚੀ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਹੁਕਮ ਜਾਰੀ

ਜਲੰਧਰ (ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਅੱਜ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 26 ਦਸਬੰਰ 2023 ਤੱਕ ਹਰ ਹਾਲ ’ਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਮੀਟਿੰਗ ’ਚ ਹਿੱਸਾ ਲੈਣ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਕਿਹਾ ਕਿ 01.03.2023 ਤੋਂ 26.10.2023 ਤੱਕ ਦੀ ਲਗਾਤਾਰ ਸੁਧਾਈ ਦੇ ਸਮੇਂ ਦੌਰਾਨ ਪ੍ਰਾਪਤ ਫਾਰਮਾਂ ਦਾ ਨਿਪਟਾਰਾ 20 ਦਸਬੰਰ 2023 ਤੱਕ ਕੀਤਾ ਜਾਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਦੌਰਾਨ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਪ੍ਰਾਪਤ ਹੋਏ ਫਾਰਮਾਂ ਦਾ ਨਿਪਟਾਰਾ 26 ਦਸਬੰਰ 2023 ਤੱਕ ਹਰ ਹਾਲਤ ’ਚ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ 

ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀ ਵਿੱਚੋਂ ਡੁਪਟੀਕੇਟ ਐਂਟਰੀਜ਼ ਨੂੰ ਹਟਾਉਣ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਸੂਚੀ ਤਿਆਰ ਕਰਨ ਲਈ ਵੀ ਕਿਹਾ, ਜਿਥੇ ਪਿਛਲੀਆਂ ਚੋਣਾਂ ਦੌਰਾਨ ਵੋਟਰ ਟਰਨਆਊਟ ਬਹੁਤ ਘੱਟ ਸੀ ਤਾਂ ਜੋ ਅਜਿਹੇ ਖੇਤਰਾਂ ’ਚ ਵੋਟਰਾਂ ਦੀ ਗਿਣਤੀ ਵਧਾਉਣ ਲਈ ਸਵੀਪ ਯੋਜਨਾ ਤਿਆਰ ਕੀਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਅਗਾਮੀ ਲੋਕ ਸਭਾ ਚੋਣਾਂ- 2024 ਨੂੰ ਮੁੱਖ ਰੱਖਦਿਆਂ ਵਲਨਰਬਿਲਟੀ ਮੈਪਿੰਗ ਦੀ ਪ੍ਰਕਿਰਿਆ ਆਰੰਭ ਕਰਨ ਬਾਰੇ ਵੀ ਹਦਾਇਤਾਂ ਦਿੱਤੀਆਂ।

ਇਹ ਵੀ ਪੜ੍ਹੋ : ਸਾਂਸਦ ਰਿੰਕੂ ਨੇ ਸਦਨ ’ਚ ਪਾਸਪੋਰਟ ਨੂੰ ਲੈ ਕੇ ਕੀਤਾ ਸਵਾਲ, ਕਿਹਾ ਬਿਨੈਕਾਰਾਂ ਦੀ ਗਿਣਤੀ ਦੁੱਗਣੀ, ਸੇਵਾ ਕੇਂਦਰ ਘੱਟ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News