ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ

Saturday, Aug 09, 2025 - 11:43 AM (IST)

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਾਬੰਦੀਆਂ ਦੇ ਹੁਕਮ ਜਾਰੀ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਰਾਜੇਸ਼ ਢੰਡ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਦਮਨਜੀਤ ਸਿੰਘ ਮਾਨ ਨੇ ਜ਼ਿਲ੍ਹੇ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵਲੋਂ ਕਿਸੇ ਵਿਅਕਤੀ ਵਲੋਂ ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਰਾਹੀਂ ਜੇਲ੍ਹ ਖੇਤਰ ’ਚ ਕਾਨੂੰਨੀ ਤੌਰ ’ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਸਮੱਗਰੀ ਨੂੰ ਜੇਲ੍ਹ ’ਚ ਰੱਖਣਾ, ਜੋ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਲਾਗੂ ਸਮੇਂ ਲਈ ਵਰਜਿਤ ਹੈ, ਸਿੱਧੇ ਜਾਂ ਅਸਿੱਧੇ ਤੌਰ ’ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ’ਚ ਰੱਖਣ ’ਤੇ ਪਾਬੰਦੀ ਲਾਈ ਹੈ।
ਉਨ੍ਹਾਂ ਕਿਹਾ ਕਿ ਜੇਲ੍ਹ ਦੇ ਖੇਤਰ ’ਚ ਪਾਬੰਦੀਸ਼ੁਦਾ ਵਸਤੂਆਂ ਦਾ ਦਾਖ਼ਲਾ ਅਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਜੇਲ੍ਹ ’ਚ ਕੈਦੀਆਂ ਲਈ ਇਨ੍ਹਾਂ ਦੀ ਉਪਲੱਬਧਤਾ ਮਨੁੱਖੀ ਜੀਵਨ ਲਈ ਖ਼ਤਰਾ, ਜਨਤਕ ਸੁਰੱਖਿਆ, ਸੁਰੱਖਿਆ ਅਤੇ ਜੇਲ੍ਹ ਦੇ ਅੰਦਰ ਅਤੇ ਬਾਹਰ ਜਨਤਕ ਜਾਇਦਾਦ ਨੂੰ ਖ਼ਤਰਾ ਹੋਣ ਦੀ ਸੰਭਾਵਨਾ ਬਣ ਸਕਦੀ ਹੈ।

ਇਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵਪਾਰ ਮੰਡਲ/ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਪੁਰਾਣਾ ਮੋਬਾਇਲ ਫੋਨ, ਸੋਨੇ, ਚਾਂਦੀ ਦੇ ਗਹਿਣੇ ਅਤੇ ਬਿਜਲੀ ਦੀਆਂ ਤਾਰਾਂ ਜਾਂ ਕੋਈ ਹੋਰ ਉਪਕਰਣ ਆਦਿ ਜੇਕਰ ਕੋਈ ਵਿਅਕਤੀ ਉਨ੍ਹਾਂ ਕੋਲ ਵੇਚਣ ਆਉਂਦਾ ਹੈ ਤਾਂ ਪੂਰੀ ਜਾਣਕਾਰੀ ਲੈਣ ਉਪਰੰਤ ਹੀ ਖ਼ਰੀਦ ਕੀਤਾ ਜਾਵੇ। ਸਮਾਨ ਵੇਚਣ ਵਾਲੇ ਦਾ ਆਧਾਰ ਕਾਰਡ ਚੈੱਕ ਕਰ ਕੇ ਉਸ ਦਾ ਨਾਂ, ਪਤਾ ਅਤੇ ਮੋਬਾਇਲ ਨੰਬਰ ਰਜਿਸਟਰ ’ਚ ਦਰਜ ਕਰ ਕੇ ਰਿਕਾਰਡ ਆਪਣੇ ਕੋਲ ਰੱਖਿਆ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਸੀ. ਸੀ. ਟੀ. ਵੀ. ਕੈਮਰੇ ਲਗਵਾਉਣ ਦੀ ਵੀ ਹਦਾਇਤ ਕੀਤੀ।


author

Babita

Content Editor

Related News