ਵਧੀਕ ਜ਼ਿਲਾ ਮੈਜਿਸਟ੍ਰੇਟ ਰਾਜਪਾਲ ਸਿੰਘ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

12/11/2017 3:35:40 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਵਧੀਕ ਜ਼ਿਲਾ ਮੈਜਿਸਟ੍ਰੇਟ ਰਾਜਪਾਲ ਸਿੰਘ ਨੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ 'ਚ ਵੱਖ-ਵੱਖ ਪ੍ਰਕਾਰ ਦੀਆਂ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 4 ਫਰਵਰੀ 2018 ਤੱਕ ਜਾਰੀ ਰਹਿਣਗੇ। ਸ਼ੋਰ ਪ੍ਰਦੂਸ਼ਣ ਰੋਕਣ ਲਈ ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅੰਦਰ ਉੱਚੀ ਅਵਾਜ ਵਿਚ ਚਲਾਏ ਜਾਣ ਵਾਲੇ ਮਿਉਜਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ 'ਤੇ ਪ੍ਰੈਸ਼ਰ ਹਾਰਨ ਲਗਾਉਣ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ ਥਾਵਾਂ, ਸਿਨੇਮਿਆਂ/ਵੀਡਿਓ ਹਾਲਾਂ 'ਤੇ ਗੰਦੇ/ਅਸ਼ਲੀਲ ਪੋਸਟਰ ਲਗਾਉਣ 'ਤੇ ਪਾਬੰਦੀ ਲਗਾ ਦਿੱਤੀ। ਇਸ ਤੋਂ ਇਲਾਵਾ ਲਿਫਾਫੇ ਨਾਲੀਆਂ ਅਤੇ ਸੀਵਰੇਜ਼ ਜਾਂ ਜਨਤਕ ਥਾਵਾਂ 'ਤੇ ਸੁੱਟਣ 'ਤੇ ਪਾਬੰਦੀ ਲੱਗਾ ਦਿੱਤੀ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਪਬਲਿਕ ਸਥਾਨਾਂ ਆਦਿ 'ਤੇ ਮੰਦਿਰ, ਚਰਚ, ਮਸੀਤ ਜਾਂ ਗੁਰਦੁਆਰਾ ਆਦਿ ਦੀਆਂ ਅਵੈਧ ਉਸਾਰੀਆਂ ਕਰਨ ਜ਼ਿਲੇ ਦੇ ਸਾਰੇ ਵਿਭਾਗਾਂ ਦੀਆਂ ਸੜਕਾਂ, ਲਿੰਕ ਸੜਕਾਂ ਦੇ ਨਾਲ ਲੱਗਦੀ ਜ਼ਮੀਨ ਬਰਮਾਂ 'ਤੇ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕਰਨ 'ਤੇ ਰੋਕ ਲਗਾ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।