LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ ਹੋਏ ਦਾਖ਼ਲ

Monday, Sep 28, 2026 - 02:39 AM (IST)

LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ ਹੋਏ ਦਾਖ਼ਲ

ਫਗਵਾੜਾ/ਜਲੰਧਰ (ਸੋਨੂੰ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਬਣੇ ਤਣਾਅਪੂਰਨ ਮਾਹੌਲ ਦਰਮਿਆਨ ਸਥਿਤੀ ਨੂੰ ਸੰਭਾਲਣ ਲਈ ਪੁਲਸ ਪ੍ਰਸ਼ਾਸਨ ਨੇ ਦਖਲ ਦਿੱਤਾ। ਇਸ ਦੌਰਾਨ ਏ.ਡੀ.ਜੀ.ਪੀ ਐੱਮ. ਐੱਫ. ਫਾਰੂਖੀ ਪੁਲਸ ਫੋਰਸ ਨਾਲ LPU ਕੈਂਪਸ ਵਿੱਚ ਪਹੁੰਚੇ। ਉਨ੍ਹਾਂ ਮੌਕੇ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਯਤਨ ਸ਼ੁਰੂ ਕੀਤੇ।

PunjabKesari

PunjabKesari

ਕੈਂਪਸ ਦੇ ਅੰਦਰ ਪੁਲਸ ਦੀ ਮੌਜੂਦਗੀ ਵਧਾ ਦਿੱਤੀ ਗਈ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਥਾਵਾਂ 'ਤੇ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਧਿਕਾਰੀ ਪੂਰੇ ਕੈਂਪਸ ਵਿੱਚ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

PunjabKesari

PunjabKesari

PunjabKesari

ਇਸ ਦੌਰਾਨ ਏ.ਡੀ.ਜੀ.ਪੀ ਐੱਮ. ਐੱਫ. ਫਾਰੂਖੀ ਨੇ ਪੁਲਸ ਅਧਿਕਾਰੀਆਂ ਨਾਲ ਮੌਕੇ 'ਤੇ ਸਥਿਤੀ ਦੀ ਸਮੀਖਿਆ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਪੁਲਸ ਪ੍ਰਸ਼ਾਸਨ ਸ਼ਾਂਤੀਪੂਰਵਕ ਢੰਗ ਨਾਲ ਹਾਲਾਤ ਨੂੰ ਆਮ ਵਰਗਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਫਿਲਹਾਲ, ਪੁਲਸ ਫੋਰਸ ਕੈਂਪਸ ਵਿੱਚ ਮੌਜੂਦ ਹੈ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News