ADGP ਖ਼ੁਦਕੁਸ਼ੀ ਦਾ ਮਾਮਲਾ : ਕਾਂਗਰਸ ਦਾ ਵੱਡਾ ਪ੍ਰਦਰਸ਼ਨ, ਪੁਲਸ ਨਾਲ ਹੋਈ ਧੱਕਾ-ਮੁੱਕੀ
Tuesday, Oct 14, 2025 - 04:04 PM (IST)

ਚੰਡੀਗੜ੍ਹ- ਏ. ਡੀ. ਜੀ. ਪੀ. ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦਾ ਮਾਮਲਾ ਭੱਖਦਾ ਰਿਹਾ ਹੈ। ਇਸੇ ਮਾਮਲੇ 'ਤੇ ਅੱਜ ਚੰਡੀਗੜ੍ਹ ਵਿਚ ਯੂਥ ਕਾਂਗਰਸ ਦਾ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਸੈਣੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੂਥ ਕਾਂਗਰਸ ਵੱਲੋਂ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਵੀ ਹੋਈ।
ਇਹ ਵੀ ਪੜ੍ਹੋ: ਜਲੰਧਰ 'ਚ ਮਸ਼ਹੂਰ ਢਾਬਾ ਮਾਲਕ ਦੇ ਭਰਾ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਕਈ ਪਹਿਲੂ
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਏ. ਡੀ. ਜੀ. ਪੀ. (ਆਈ. ਪੀ. ਐੱਸ) ਵਾਈ. ਪੂਰਨ ਕੁਮਾਰ ਨੇ ਪਿਛਲੇ ਮੰਗਲਵਾਰ ਆਪਣੇ ਘਰ ਵਿੱਚ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਇਹ ਮੁੱਦਾ ਹੁਣ ਕਾਫ਼ੀ ਭਖਦਾ ਜਾ ਰਿਹਾ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਅਮਾਨਿਤ ਪੀ. ਕੁਮਾਰ ਦੇ ਘਰ ਪੁੱਜੇ। ਉਹ ਆਈ. ਪੀ. ਐੱਸ. ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲੇ। ਉਨ੍ਹਾਂ ਦੇ ਨਾਲ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਅਤੇ ਸਿਰਸਾ ਦੀ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਵੀ ਸਨ।
ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਕਈ ਸਾਲਾਂ ਤੋਂ ਦਲਿਤਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਸਲਾ ਇਕ ਪਰਿਵਾਰ ਦਾ ਨਹੀਂ ਹੈ ਪੂਰੇ ਦਲਿਤ ਭਾਈਚਾਰੇ ਦਾ ਹੈ। ਇਸ ਨਾਲ ਸਮਾਜ ਵਿੱਚ ਗਲਤ ਸੰਦੇਸ਼ ਜਾ ਰਿਹਾ ਹੈ। ਦਲਿਤਾਂ ਦਾ ਭਵਿੱਖ ਤਬਾਹ ਕੀਤਾ ਜਾ ਰਿਹਾ ਹੈ, ਜੋ ਕਿ ਬਰਦਾਸ਼ਤ ਨਹੀਂ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਰਵਾਈ ਵਿੱਚ ਦੇਰੀ ਕੀਤੀ ਜਾ ਰਹੀ ਹੈ, ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਤਾਂ ਕਿ ਦੇਹ ਦਾ ਪੋਸਟਮਾਰਟਮ ਕਰਕੇ ਅੰਤਿਮ ਸਸਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਮੁਅੱਤਲ SHO ਦੇ ਮਾਮਲੇ 'ਚ ਨਵਾਂ ਮੋੜ, ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੀ ਐਂਟਰੀ
ਰਾਹੁਲ ਗਾਂਧੀ ਨੇ ਕਿਹਾ ਕਿ ਆਈ. ਪੀ. ਐੱਸ. ਅਧਿਕਾਰੀ ਦੇ ਪਰਿਵਾਰ 'ਤੇ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਮ੍ਰਿਤਕ ਆਈ. ਪੀ. ਐੱਸ. ਅਧਿਕਾਰੀ ਦਾ ਅਪਮਾਨ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਕਾਰਵਾਈ ਕਰਨ ਦੀ ਅਪੀਲ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸੈਣੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਸੀ ਕਿ ਕਾਰਵਾਈ ਕੀਤੀ ਜਾਵੇਗੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਦੋਸ਼ੀ ਅਧਿਕਾਰੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਪਰਿਵਾਰਕ ਮਾਮਲਾ ਨਹੀਂ ਹੈ। ਦਲਿਤਾਂ ਨੂੰ ਤੰਗ ਕਰਨਾ ਗਲਤ ਹੈ। ਉਨ੍ਹਾਂ ਪ੍ਰਧਾਨ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦੋਵਾਂ ਧੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਅਪੀਲ ਕੀਤੀ। ਸਰਕਾਰ ਨੂੰ ਇਹ ਤਮਾਸ਼ਾ ਬੰਦ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: ਫਗਵਾੜਾ ਵਿਖੇ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੀਆਂ ਅੱਖਾਂ ਸਾਹਮਣੇ ਜਵਾਕ ਦੀ ਦਰਦਨਾਕ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8