ਪਹਿਲੇ ਦਿਨ ਤੋਂ ਹੀ ਐਕਸ਼ਨ ਮੋਡ ''ਚ ਨਿਗਮ ਕਮਿਸ਼ਨਰ!

Tuesday, Sep 17, 2024 - 11:56 AM (IST)

ਪਹਿਲੇ ਦਿਨ ਤੋਂ ਹੀ ਐਕਸ਼ਨ ਮੋਡ ''ਚ ਨਿਗਮ ਕਮਿਸ਼ਨਰ!

ਲੁਧਿਆਣਾ (ਹਿਤੇਸ਼): 2016 ਬੈਚ ਦੇ ਆਈ.ਏ.ਐੱਸ ਅਧਿਕਾਰੀ ਆਦਿਤਿਆ ਡੇਚਲਵਾਲ ਨੇ ਸੋਮਵਾਰ ਨੂੰ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਦਾ ਅਹੁਦਾ ਸੰਭਾਲ ਲਿਆ ਹੈ। ਸਰਾਭਾ ਨਗਰ ਵਿਚ ਜ਼ੋਨ ਡੀ ਦੇ ਦਫ਼ਤਰ ਵਿਚ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ, ਨਵ-ਨਿਯੁਕਤ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸੈਨੀਟੇਸ਼ਨ, ਜਨਤਕ ਸੇਵਾਵਾਂ ਵਿੱਚ ਸੁਧਾਰ, ਬਕਾਇਆ ਟੈਕਸ ਦੀ ਵਸੂਲੀ ਆਦਿ ਲਈ 100 ਦਿਨਾਂ ਦੇ ਟੀਚੇ ਤੈਅ ਕਰਨ ਦੇ ਨਿਰਦੇਸ਼ ਦਿੱਤੇ। 

ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਹੋਇਆ Blast! ਮਾਸੂਮ ਬੱਚੀ ਸਣੇ 4 ਲੋਕਾਂ ਦੀ ਗਈ ਜਾਨ

ਪਹਿਲਾਂ ਪਟਿਆਲਾ ਨਗਰ ਨਿਗਮ ਵਿੱਚ ਕਮਿਸ਼ਨਰ ਵਜੋਂ ਤਾਇਨਾਤ ਰਹੇ ਡੇਚਲਵਾਲ ਨੇ ਕਿਹਾ ਕਿ ਉਹ ਪਿਛਲੇ ਸਮੇਂ ਵਿੱਚ ਨਗਰ ਨਿਗਮ ਲੁਧਿਆਣਾ ਵਿਚ ਵਧੀਕ ਕਮਿਸ਼ਨਰ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ, ਇਸ ਲਈ ਉਹ ਸ਼ਹਿਰ ਦੇ ਮੁੱਖ ਮੁੱਦਿਆਂ ਤੋਂ ਜਾਣੂ ਹਨ।

ਡੇਚਲਵਾਲ ਨੇ ਪਾਰਦਰਸ਼ਤਾ ਅਤੇ ਕੁਸ਼ਲਤਾ ਨਾਲ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਕੂੜਾ ਪ੍ਰਬੰਧਨ, ਬਕਾਇਆ ਟੈਕਸ ਦੀ ਵਸੂਲੀ, ਬਿਹਤਰ ਅਤੇ ਮੁਸ਼ਕਲ ਰਹਿਤ ਜਨਤਕ ਸੇਵਾਵਾਂ, ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ, ਬੁੱਢੇ ਨਾਲੇ ਦੀ ਕਾਇਆਕਲਪ, 24x7 ਨਹਿਰੀ ਜਲ ਸਪਲਾਈ ਪ੍ਰਾਜੈਕਟ ਆਦਿ ਉਹਨਾਂ ਦੀ ਤਰਜੀਹ ਵਿੱਚ ਸ਼ਾਮਲ ਹਨ ਅਤੇ ਜ਼ਮੀਨੀ ਪੱਧਰ ਤੇ ਹਾਲਾਤਾਂ ਨੂੰ ਸੁਧਾਰਨ ਲਈ ਸਖ਼ਤ ਯਤਨ ਕੀਤੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਨੌਜਵਾਨਾਂ ਨੇ ਉੱਤਰਾਖੰਡ 'ਚ ਕਰ 'ਤਾ ਵੱਡਾ ਕਾਂਡ! ਸਾਥੀ ਦੇ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ

ਇਸ ਦੌਰਾਨ ਡੇਚਲਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਕੂੜੇ ਦੇ ਪ੍ਰਬੰਧਨ ਵਿਚ ਸੁਧਾਰ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ ਅਤੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੈਕਸ ਸਮੇਂ ਸਿਰ ਅਦਾ ਕਰਨ ਕਿਉਂਕਿ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News