ਅਦਿੱਤਿਆ ਹੋਣਗੇ ਲੁਧਿਆਣਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ

Friday, Sep 13, 2024 - 12:42 AM (IST)

ਅਦਿੱਤਿਆ ਹੋਣਗੇ ਲੁਧਿਆਣਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ

ਲੁਧਿਆਣਾ, (ਹਿਤੇਸ਼)- ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਆਈ.ਏ.ਐੱਸ ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਕੀਤੇ ਤਬਾਦਲਿਆਂ ਵਿੱਚ ਲੁਧਿਆਣਾ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਹਨ। ਜਿਸ ਤਹਿਤ ਅਦਿੱਤਿਆ ਲੁਧਿਆਣਾ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਹੋਣਗੇ। ਉਹ ਸੰਦੀਪ ਰਿਸ਼ੀ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਡੀਸੀ ਸੰਗਰੂਰ ਤਾਇਨਾਤ ਕੀਤਾ ਗਿਆ ਹੈ।

PunjabKesari

ਅਦਿੱਤਿਆ ਇਸ ਤੋਂ ਪਹਿਲਾਂ ਲੁਧਿਆਣਾ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਰਹਿ ਚੁੱਕੇ ਹਨ ਅਤੇ ਹੁਣ ਉਹ ਕਮਿਸ਼ਨਰ ਵਜੋਂ ਲੁਧਿਆਣਾ ਵਾਪਸ ਆ ਗਏ ਹਨ।

ਇਸ ਤੋਂ ਪਹਿਲਾਂ ਅਦਿੱਤਿਆ ਪਟਿਆਲਾ ਨਗਰ ਨਿਗਮ ਦੇ ਕਮਿਸ਼ਨਰ ਰਹਿ ਚੁੱਕੇ ਹਨ ਅਤੇ ਉਹ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚ ਕੇ ਨਵੀਂ ਤਾਇਨਾਤੀ 'ਤੇ ਜੁਆਇਨ ਕਰ ਸਕਦੇ ਹਨ।


author

Rakesh

Content Editor

Related News