ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ ਮੁਲਾਜ਼ਮ
Tuesday, Nov 03, 2026 - 09:08 AM (IST)
ਜਲੰਧਰ (ਮਨੋਜ) : ਮਹਾਨਗਰ ਦੇ ਅੰਦਰੂਨੀ ਇਲਾਕਿਆਂ ਵਿਚ ਇਨ੍ਹੀਂ ਦਿਨੀਂ ਟ੍ਰੈਫਿਕ ਜਾਮ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਖਾਸ ਕਰ ਕੇ ਬਸਤੀ ਨੌ ਮੇਨ ਰੋਡ ’ਤੇ ਦੁਕਾਨਦਾਰਾਂ ਵੱਲੋਂ ਸੜਕ ਵਿਚਕਾਰ ਟਰੱਕ ਖੜ੍ਹੇ ਕੀਤੇ ਜਾਣ ਕਾਰਨ ਥਾਂ-ਥਾਂ ਜਾਮ ਲੱਗ ਰਿਹਾ ਹੈ। ਤਿਉਹਾਰਾਂ ਦੇ ਸੀਜ਼ਨ ਵਿਚ ਬਾਜ਼ਾਰਾਂ ਅਤੇ ਪ੍ਰਮੁੱਖ ਸੜਕਾਂ ’ਤੇ ਵਧਦੀ ਭੀੜ ਵਿਚਕਾਰ ਆਵਾਜਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਵਾਹਨਾਂ ਦੀਆਂ ਲੰਮੀਆਂ ਲਾਈਨਾਂ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤਕ ਪਹੁੰਚਣ ਵਿਚ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤਿਉਹਾਰਾਂ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਕੀਤੇ ਗਏ ਟ੍ਰੈਫਿਕ ਪ੍ਰਬੰਧ ਨਾਕਾਫੀ ਸਾਬਿਤ ਹੋ ਰਹੇ ਹਨ। ਕਈ ਰੁਝੇਵੇਂ ਵਾਲੇ ਇਲਾਕਿਆਂ ਵਿਚ ਨਾ ਤਾਂ ਉਚਿਤ ਆਵਾਜਾਈ ਵਿਵਸਥਾ ਦਿਖਾਈ ਦੇ ਰਹੀ ਹੈ ਅਤੇ ਨਾ ਹੀ ਜਾਮ ਖੁਲ੍ਹਵਾਉਣ ਲਈ ਲੋੜੀਂਦੇ ਟ੍ਰੈਫਿਕ ਮੁਲਾਜ਼ਮ ਤਾਇਨਾਤ ਹਨ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਤੇ ਗੋਲ਼ੀਬਾਰੀ ਕਰਨ ਵਾਲਾ ਮੁੱਖ ਸ਼ੂਟਰ ਗ੍ਰਿਫ਼ਤਾਰ
ਲੋਕਾਂ ਦਾ ਸਵਾਲ ਹੈ ਕਿ ਜਦੋਂ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿਚ ਭਾਰੀ ਭੀੜ ਜੁੜਨ ਦੀ ਸੰਭਾਵਨਾ ਪਹਿਲਾਂ ਤੋਂ ਰਹਿੰਦੀ ਹੈ ਤਾਂ ਆਵਾਜਾਈ ਨੂੰ ਸੁਚਾਰੂ ਰੱਖਣ ਲਈ ਲੋੜੀਂਦੇ ਪ੍ਰਬੰਧ ਕਿਉਂ ਨਹੀਂ ਕੀਤੇ ਜਾਂਦੇ? ਮਹਾਨਗਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਵਾਧੂ ਟ੍ਰੈਫਿਕ ਮੁਲਾਜ਼ਮ ਤਾਇਨਾਤ ਕੀਤੇ ਜਾਣ, ਅਵਿਵਸਥਿਤ ਪਾਰਕਿੰਗ ਅਤੇ ਸੜਕ ਵਿਚਕਾਰ ਖੜ੍ਹੇ ਹੋਣ ਵਾਲੇ ਟਰੱਕਾਂ ’ਤੇ ਰੋਕ ਲਾਈ ਜਾਵੇ ਅਤੇ ਪ੍ਰਮੁੱਖ ਚੌਕਾਂ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਰੋਜ਼ਾਨਾ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਰਾਹਤ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
