ਅੰਮ੍ਰਿਤਸਰ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਖੁੱਲ੍ਹ ਸਕਣਗੀਆਂ ਸਾਰੀਆਂ ਦੁਕਾਨਾਂ ਪਰ ਲਾਗੂ ਹੋਣਗੀਆਂ ਕਈ ਸ਼ਰਤਾਂ

05/07/2021 6:08:44 PM

ਅੰਮ੍ਰਿਤਸਰ— ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਈ ਪਾਬੰਦੀਆਂ ਲਾਈਆਂ ਗਈਆਂ ਹਨ। ਲਾਈਆਂ ਗਈਆਂ ਪਾਬੰਦੀਆਂ ’ਚ ਇਹ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ, ਜਿਸ ਨੂੰ ਲੈ ਕੇ ਕੁਝ ਦੁਕਾਨਦਾਰਾਂ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਹੈ ਕਿ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਜਾਣ। ਇਸੇ ਨੂੰ ਲੈ ਕੇ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਨੂੰ ਰਾਹਤ ਦੇਣ ਲਈ ਵੱਡਾ ਫ਼ੈਸਲਾ ਲਿਆ ਜਾ ਰਿਹਾ ਹੈ। ਅੰਮ੍ਰਿਤਸਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਚੱਲ ਰਹੀ ਹੈ, ਜਿਸ ’ਤੇ ਸਾਰੀਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਮੀਟਿੰਗ ਖ਼ਤਮ ਹੋਣ ਉਪਰੰਤ ਕੀਤੀ ਜਾਵੇਗੀ।  

ਇਹ ਵੀ ਪੜ੍ਹੋ : ਰੋਪੜ ਵਿਖੇ ਭਾਖੜਾ ਨਹਿਰ 'ਚੋਂ ਬਰਾਮਦ ਹੋਈ ਰੈਮਡੇਸਿਵਿਰ ਇੰਜੈਕਸ਼ਨਾਂ ਦੀ ਵੱਡੀ ਖੇਪ

ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਸਾਰੀਆਂ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤ ਜਾਣਗੇ, ਜਿਸ ਨੂੰ ਕੁਝ ਸ਼ਰਤਾਂ ਦੇ ਆਧਾਰ ’ਤੇ ਲਾਗੂ ਕੀਤਾ ਜਾਵੇਗਾ। ਦਰਅਸਲ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਸ਼ਰਤ ਇਹ ਵੀ ਰੱਖੀ ਜਾ ਸਕਦੀ ਹੈ ਕਿ ਜਾਂ ਤਾਂ ਆਡ-ਈਵਨ ਦਾ ਸਿਸਟਮ ਰੱਖਿਆ ਜਾ ਸਕਦਾ ਹੈ ਜਾਂ ਫਿਰ ਇਹ ਹੋ ਸਕਦਾ ਹੈ ਕਿ ਇਕ ਦਿਨ ਸੱਜੇ ਪਾਸੇ ਵੱਲ ਪੈਂਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ ਜਾਂ ਫਿਰ ਦੂਜੇ ਦਿਨ ਖੱਬੇ ਪਾਸੇ ਵੱਲ ਪੈਂਦੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਈੰ। ਇਹ ਖ਼ਬਰ ਅੰਮ੍ਰਿਤਸਰ ਵਾਸੀਆਂ ਲਈ ਕੁਝ ਰਾਹਤ ਭਰੀ ਖ਼ਬਰ ਹੈ। 

ਇਹ ਵੀ ਪੜ੍ਹੋ : ਕਪੂਰਥਲਾ ਤੋਂ ਜਲੰਧਰ ਆਉਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਕੁਝ ਅਜਿਹਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 


shivani attri

Content Editor

Related News